DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Charanjit Channi ਖ਼ਿਲਾਫ਼ ਡੀਜੀਪੀ ਨੂੰ ਪੱਤਰ ਲਿਖੇਗਾ ਮਹਿਲਾ ਕਮਿਸ਼ਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਨਵੰਬਰ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀਆਂ ਔਰਤਾਂ ਪ੍ਰਤੀ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਡੀਜੀਪੀ ਪੰਜਾਬ ਨੂੰ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਲਈ ਪੱਤਰ ਲਿਖਿਆ ਜਾਵੇਗਾ, ਕਿਉਂਕਿ ਉਹ ਦੂਜੇ ਕਾਰਨ ਦੱਸੋ ਨੋਟਿਸ ਦੇ...
  • fb
  • twitter
  • whatsapp
  • whatsapp
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਨਵੰਬਰ

Advertisement

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੀਆਂ ਔਰਤਾਂ ਪ੍ਰਤੀ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਡੀਜੀਪੀ ਪੰਜਾਬ ਨੂੰ ਉਨ੍ਹਾਂ ਖ਼ਿਲਾਫ਼ ਲੋੜੀਂਦੀ ਕਾਰਵਾਈ ਲਈ ਪੱਤਰ ਲਿਖਿਆ ਜਾਵੇਗਾ, ਕਿਉਂਕਿ ਉਹ ਦੂਜੇ ਕਾਰਨ ਦੱਸੋ ਨੋਟਿਸ ਦੇ ਮੁੱਦੇ ’ਤੇ ਪੇਸ਼ ਨਹੀਂ ਹੋਏ।

ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਸੰਸਦ ਮੈਂਬਰ ਨੂੰ ਉਨ੍ਹਾਂ ਦੀ ਅਧਿਕਾਰਤ ਈਮੇਲ ਆਈਡੀ ’ਤੇ ਦੋ ਵਾਰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ। ਕਮਿਸ਼ਨ ਡੀਜੀਪੀ ਨੂੰ ਪੱਤਰ ਲਿਖਣ ਤੋਂ ਪਹਿਲਾਂ ਸੰਸਦ ਮੈਂਬਰ ਦੇ ਪੇਸ਼ ਹੋਣ ਦਾ ਇੰਤਜ਼ਾਰ ਕਰੇਗਾ। ਸੰਸਦ ਮੈਂਬਰ ਹੁਣ ਤੱਕ ਕਮਿਸ਼ਨ ਸਾਹਮਣੇ ਪੇਸ਼ ਹੋਣ ਵਿੱਚ ਅਸਫਲ ਰਹੇ ਹਨ ਅਤੇ ਕੱਲ੍ਹ ਆਪਣੇ ਨਿਵਾਸ ਸਥਾਨ ’ਤੇ ਮੀਡੀਆ ਕਰਮੀਆਂ ਨੂੰ ਸੱਦ ਕੇ ਮੁਆਫੀ ਮੰਗ ਲਈ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੱਤਰਕਾਰਾਂ ਨੂੰ ਦਿੱਤੇ ਇੰਟਰਵਿਊੁ ਵਿਚ ਕਿਹਾ ਸੀ ਕਿ ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ। ਕਾਂਗਰਸੀ ਆਗੂ ਨੇ ਕਿਹਾ ਕਿ ਉਹ ‘ਔਰਤਾਂ ਖ਼ਿਲਾਫ਼ ਕੁਝ ਕਹਿਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ’। ਉਨ੍ਹਾਂ ਕਿਹਾ, ‘‘ਮੈਂ ਕਿਸੇ ਦੇ ਖ਼ਿਲਾਫ਼ ਨਹੀਂ ਹਾਂ। ਜਿਸ ਨੂੰ ਵੀ ਠੇਸ ਪਹੁੰਚੀ ਹੈ, ਮੈਂ ਮੁਆਫੀ ਮੰਗਦਾ ਹਾਂ।’’

ਚੰਨੀ ਦੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਦਾ ਖੁਦ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੋਮਵਾਰ ਨੂੰ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਲਈ ਚੋਣ ਪ੍ਰਚਾਰ ਦੌਰਾਨ ਔਰਤਾਂ ਅਤੇ ਦੋ ਭਾਈਚਾਰਿਆਂ ਖਿਲਾਫ ਕਥਿਤ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ 'ਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

Advertisement
×