ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਡਿਵੈਲਪਰਾਂ ਤੇ ਖ਼ਪਤਕਾਰਾਂ ਦੀਆਂ ਵੱਖ-ਵੱਖ ਸ਼ਿਕਾਇਤਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਵੱਖ-ਵੱਖ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਦੀ ਮੰਗ ਕੀਤੀ। ਬਿਜਲੀ ਮੰਤਰੀ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟ੍ਰੇਸ਼ਨ ਵਿੱਚ ਕਲੋਨਾਈਜ਼ਰਾਂ ਅਤੇ ਖਪਤਕਾਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਰੱਖੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਸੀਆਰਈਡੀਏਆਈ, ਪੀਸੀਪੀਡੀਏ ਦੇ ਨੁਮਾਇੰਦਿਆਂ ਅਤੇ ਪੰਜਾਬ ਭਰ ਦੇ ਹੋਰ ਡਿਵੈਲਪਰਾਂ/ਖਪਤਕਾਰਾਂ ਦੀ ਹਾਜ਼ਰੀ ਵਿੱਚ ਹੋਈ ਇਸ ਮੀਟਿੰਗ ’ਚ ਬਿਜਲੀ ਮੰਤਰੀ ਵੱਲੋਂ ਇੱਕ ਕਮੇਟੀ ਬਣਾਈ ਗਈ, ਜਿਸ ਵਿੱਚ ਮੁੱਦਿਆਂ ਦੇ ਹੱਲ ਲਈ ਪੰਜਾਬ ਭਰ ਦੀਆਂ ਡਿਵੈਲਪਰ/ਖਪਤਕਾਰ ਐਸੋਸੀਏਸ਼ਨਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।