DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅਧਿਆਪਕਾ ਦੀ ਮੌਤ ਮਾਮਲੇ ਦੀ ਜਾਂਚ ਲਈ ਕਮੇਟੀ ਬਣਾਈ

ਸਿੱਖਿਆ ਵਿਭਾਗ ਨੇ ਹੰਢਿਆਇਆ ਦੇ ਮਦਰ ਟੀਚਰ ਸਕੂਲ ਖ਼ਿਲਾਫ਼ ਨੋਟਿਸ ਲਿਆ

  • fb
  • twitter
  • whatsapp
  • whatsapp
Advertisement

ਕੁਲਦੀਪ ਸੂਦ

ਇੱਥੋਂ ਦੇ ਮਦਰ ਟੀਚਰ ਸਕੂਲ ਦੀ ਅਧਿਆਪਕਾ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਵਿਭਾਗ ਨੇ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਹੈ। ਬੀਤੇ ਦਿਨੀਂ ਇਸ ਸਕੂਲ ਦੀਆਂ ਦੋ ਅਧਿਆਪਕਾਵਾਂ ਹੰਢਿਆਇਆ ਚੌਕ ਨੇੜੇ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਸਨ, ਜਿਨ੍ਹਾਂ ’ਚੋਂ ਇੱਕ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਦਕਿ ਦੂਜੀ ਗੰਭੀਰ ਜ਼ਖ਼ਮੀ ਹੋ ਗਈ।

Advertisement

ਇਸ ਘਟਨਾ ਤੋਂ ਬਾਅਦ ਸਕੂਲ ਪ੍ਰਬੰਧਕਾਂ ਦੀ ਕਾਰਜਪ੍ਰਣਾਲੀ ਖ਼ਿਲਾਫ਼ ਸਵਾਲ ਉੱਠਣੇ ਸ਼ੁਰੂ ਹੋ ਗਏ ਸਨ। ਲੋਕਾਂ ਦਾ ਕਹਿਣਾ ਹੈ ਕਿ ਜਦੋਂ ਗਰਮੀ ਦੀਆਂ ਛੁੱਟੀਆਂ ਕਾਰਨ ਸਾਰੇ ਸਕੂਲ ਮੁਕੰਮਲ ਬੰਦ ਹਨ, ਤਾਂ ਨਿਯਮਾਂ ਦੇ ਉਲਟ ਅਧਿਆਪਕਾਂ ਨੂੰ ਸਕੂਲ ਵਿੱਚ ਕਿਸ ਕੰਮ ਲਈ ਬੁਲਾਇਆ ਗਿਆ ਸੀ। ਇਸ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਬਰਨਾਲਾ ਨੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਦੇ ਹੁਕਮ ਦਿੱਤੇ ਹਨ।

Advertisement

ਮਾਮਲੇ ਦੀ ਅਗਲੀ ਪੜਤਾਲ ਲਈ ਪ੍ਰਿੰਸੀਪਲ ਮੇਜਰ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਟੀਮ ਸਥਿਤੀ ਦਾ ਜਾਇਜ਼ਾ ਲੈਣ ਅਤੇ ਰਿਕਾਰਡ ਦੀ ਜਾਂਚ ਕਰਨ ਲਈ ਸਬੰਧਤ ਸਕੂਲ ਵਿੱਚ ਪਹੁੰਚ ਵੀ ਚੁੱਕੀ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੁਨੀਤਇੰਦਰ ਸਿੰਘ ਨੇ ਕਮੇਟੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਵੇਂ ਹੀ ਟੀਮ ਆਪਣੀ ਅੰਤਿਮ ਰਿਪੋਰਟ ਸੌਂਪੇਗੀ, ਉਸ ਦੇ ਆਧਾਰ ’ਤੇ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
×