ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਿੱਧਾ ਕਿਸਾਨਾਂ ਦੇ ਖਾਤੇ ’ਚ ਪਏਗੀ ਮੁਆਵਜ਼ੇ ਦੀ ਰਕਮ: ਵਰਮਾ

ਕੇਂਦਰੀ ਰਾਜ ਮੰਤਰੀ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ; ‘ਆਪ’ ’ਤੇ ਲੋਕਾਂ ਦੀ ਸਾਰ ਨਾ ਲੈਣ ਦੇ ਦੋਸ਼
Advertisement
ਕੇਂਦਰੀ ਰਾਜ ਮੰਤਰੀ ਬਨਵਾਰੀ ਲਾਲ ਵਰਮਾ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡ ਸੰਦਲਪੁਰ ਦਾ ਦੌਰਾ ਕੀਤਾ ਗਿਆ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰਾਨ ਮੰਤਰੀ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਕੇਂਦਰ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਉਸ ਦਾ ਮੁਆਵਜ਼ਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾਏਗੀ ਤਾਂ ਕਿ ਕਿਸੇ ਕਿਸਮ ਦਾ ਭ੍ਰਿਸ਼ਟਾਚਾਰ ਨਾ ਹੋ ਸਕੇ। ਬੀ ਐੱਲ ਵਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੀੜਤ ਕਿਸਾਨਾਂ ਦਾ ਦਰਦ ਸਮਝਦੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦੇ ਨਾਲ-ਨਾਲ ਇੱਕ ਵਾਧੂ ਰਾਹਤ ਪੈਕੇਜ ਦਾ ਐਲਾਨ ਕਰਕੇ ਪੰਜਾਬੀਆਂ ਨਾਲ ਇਨਸਾਫ਼ ਕੀਤਾ ਹੈ ਪਰ ਸੂਬਾ ਸਰਕਾਰ ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਵਿੱਚ ਨਾਕਾਮ ਰਹੀ ਹੈ ਅਤੇ ਪੰਜਾਬ ਵਾਸੀਆਂ ਨਾਲ ਧੋਖਾ ਕਰ ਰਹੀ ਹੈ। ਕਿਸਾਨਾਂ ਦਾ ਭਰੋਸਾ ਸੂਬਾ ਸਰਕਾਰ ਤੋਂ ਉੱਠ ਚੁੱਕਿਆ ਹੈ। ਇਸ ਮੌਕੇ ਉਨ੍ਹਾਂ ਨਾਲ ਦੀਨਾਨਗਰ ਹਲਕੇ ਨਾਲ ਸਬੰਧਤ ਭਾਜਪਾ ਆਗੂ ਅਤੇ ਵਰਕਰ ਵੀ ਮੌਜੂਦ ਸਨ। 

Advertisement
Advertisement
Show comments