DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਪੀਕਰ ਖ਼ਿਲਾਫ਼ ਸ਼ਿਕਾਇਤ ਅਕਾਲ ਤਖ਼ਤ ਪੁੱਜੀ

ਦਾਡ਼੍ਹੇ ਬਾਰੇ ਕੀਤੀ ਟਿੱਪਣੀ ’ਤੇ ਸਪੀਕਰ ਵਿਰੁੱਧ ਕਾਰਵਾੲੀ ਮੰਗੀ

  • fb
  • twitter
  • whatsapp
  • whatsapp
featured-img featured-img
ਅਕਾਲ ਤਖ਼ਤ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਮੰਗ ਪੱਤਰ ਸੌਂਪਦੇ ਹੋਏ ਅਕਾਲੀ ਦਲ (ਵਾਰਿਸ ਪੰਜਾਬ) ਦੇ ਆਗੂ।
Advertisement

ਪੰਜਾਬ ਸਰਕਾਰ ਖ਼ਿਲਾਫ ਪਹਿਲਾਂ ਚੱਲ ਰਹੇ ਮਸਲੇ ਤਾਂ ਹਾਲੇ ਹੱਲ ਨਹੀਂ ਹੋਏ ਕਿ ਇੱਕ ਹੋਰ ਮਸਲਾ ਅੱਜ ਅਕਾਲ ਤਖ਼ਤ ਪੁੱਜਿਆ ਹੈ। ਇਸ ਸਬੰਧ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਖੇਮਕਰਨ ਇਕਾਈ ਦੇ ਆਗੂਆਂ ਸੁਰਜੀਤ ਸਿੰਘ ਭੂਰਾ, ਰਵੇਲ ਸਿੰਘ ਭੂਰਾ ਸਮੇਤ ਹੋਰਨਾਂ ਵੱਲੋਂ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਸੌਂਪਿਆ ਗਿਆ ਹੈ।

ਪੱਤਰ ਵਿੱਚ ਉਨ੍ਹਾਂ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ਵਿਚ ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਵਰਤੀ ਗਈ ਹੈ। ਪਿਛਲੇ ਦਿਨੀਂ ਵਿਧਾਨ ਸਭਾ ਦੇ ਇਜਲਾਸ ਦੌਰਾਨ ਜਦ ਇੱਕ ਧਿਰ ਨੇ ਸਪੀਕਰ ਕੋਲੋਂ ਪੁੱਛਿਆ ਕਿ ਅਕਾਲ ਤਖ਼ਤ ਤੋਂ ਹੁਕਮ ਜਾਰੀ ਹੋਇਆ ਕਿ ਕੋਈ ਵੀ ਗੁਰਸਿੱਖ ਮੁੱਖ ਮੰਤਰੀ ਨੂੰ ਮੂੰਹ ਨਾ ਲਾਏ ਤਾਂ ਤੁਹਾਡੇ ਇਸ ਬਾਰੇ ਕੀ ਵਿਚਾਰ ਹਨ। ਸਿੱਖ ਆਗੂਆਂ ਨੇ ਦੋਸ਼ ਲਾਇਆ ਕਿ ਸਪੀਕਰ ਨੇ ਗੁਰਸਿੱਖਾਂ ਦੇ ਦਾੜ੍ਹੇ ਪ੍ਰਤੀ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ।

Advertisement

ਉਨ੍ਹਾਂ ਦੋਸ਼ ਲਾਇਆ ਕਿ ਵਿਧਾਨ ਸਭਾ ਵਿੱਚ ਬੈਠੇ ਵਿਧਾਇਕਾਂ ਨੂੰ ਵੀ ਉਨ੍ਹਾਂ ਸੰਗਤ ਆਖਿਆ ਜੋ ਚੁਣੇ ਹੋਏ ਨੁਮਾਇੰਦੇ ਸਨ। ਆਗੂਆਂ ਨੇ ਮੰਗ ਕੀਤੀ ਹੈ ਕਿ ਵਿਧਾਨ ਸਭਾ ਦੇ ਸਪੀਕਰ ਨੂੰ ਅਕਾਲ ਤਖ਼ਤ ਵਿਖੇ ਤਲਬ ਕਰਕੇ ਸਪਸ਼ਟੀਕਰਨ ਲਿਆ ਜਾਵੇ ਅਤੇ ਕਾਰਵਾਈ ਕੀਤੀ ਜਾਵੇ।

Advertisement

Advertisement
×