ਜਲੰਧਰ ਥਾਣੇ ਵਿੱਚ ‘ਕੈਰੀ ਆਨ ਜੱਟਾ 3’ ਦੇ ਨਿਰਦੇਸ਼ਕ ਤੇ ਅਦਾਕਾਰਾਂ ਖ਼ਿਲਾਫ਼ ਸ਼ਿਕਾਇਤ
ਜਲੰਧਰ: ਸਥਾਨਕ ਪੁਲੀਸ ਥਾਣੇ ਵਿੱਚ ਅੱਜ ਸ਼ਿਵ ਸੈਨਾ ਹਿੰਦ ਦੇ ਯੂਥ ਕਮੇਟੀ ਪ੍ਰਧਾਨ ਇਸ਼ਾਂਤ ਸ਼ਰਮਾ ਅਤੇ ਪੰਜਾਬ ਸ਼ਿਵ ਸੈਨਾ (ਟਕਸਾਲੀ) ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਫਿਲਮ ‘ਕੈਰੀ ਆਨ ਜੱਟਾ 3’ ਵਿੱਚ ਹਿੰਦੂ ਭਾੲੀਚਾਰੇ ਦੀਆਂ...
Advertisement
ਜਲੰਧਰ: ਸਥਾਨਕ ਪੁਲੀਸ ਥਾਣੇ ਵਿੱਚ ਅੱਜ ਸ਼ਿਵ ਸੈਨਾ ਹਿੰਦ ਦੇ ਯੂਥ ਕਮੇਟੀ ਪ੍ਰਧਾਨ ਇਸ਼ਾਂਤ ਸ਼ਰਮਾ ਅਤੇ ਪੰਜਾਬ ਸ਼ਿਵ ਸੈਨਾ (ਟਕਸਾਲੀ) ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਫਿਲਮ ‘ਕੈਰੀ ਆਨ ਜੱਟਾ 3’ ਵਿੱਚ ਹਿੰਦੂ ਭਾੲੀਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾੲੀ ਗੲੀ ਹੈ। ਸੁਨੀਲ ਕੁਮਾਰ ਬੰਟੀ ਨੇ ਕਿਹਾ ਕਿ ਫਿਲਮ ਵਿੱਚ ਹਵਨ ਸਬੰਧੀ ਫਿਲਮਾਏ ਗਏ ਇੱਕ ਦ੍ਰਿਸ਼ ਵਿੱਚ ਅਦਾਕਾਰ ਗਿੱਪੀ ਗਰੇਵਾਲ, ਬਿਨੂੰ ਢਿੱਲੋਂ ਤੇ ਗੁਰਪ੍ਰੀਤ ਘੁੱਗੀ ਹਵਨ ਕੁੰਡ ਵਿੱਚ ਪਾਣੀ ਪਾਉਂਦੇ ਦਿਖਾਈ ਦੇ ਰਹੇ ਹਨ। ਸੁਨੀਲ ਨੇ ਦੱਸਿਆ ਕਿ ਫਿਲਮ ਦੇ ਨਿਰਦੇਸ਼ਕ ਤੇ ਅਦਾਕਾਰਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾੳੁਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ ਗੲੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ 24 ਘੰਟਿਆਂ ’ਚ ਕਾਰਵਾਈ ਨਾ ਕੀਤੀ ਗਈ ਤਾਂ ਜਲੰਧਰ ਸਥਿਤ ਨਿਰਦੇਸ਼ਕ ਸਮੀਪ ਕੰਗ ਤੇ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। -ਏਐੱਨਆਈ
Advertisement
Advertisement