ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਅਗਸਤ
ਸ਼੍ਰੋਮਣੀ ਕਮੇਟੀ ਨੇ ਪੁਲੀਸ ਕਮਿਸ਼ਨਰ ਸ਼ਿਕਾਇਤ ਦਿੰਦਿਆਂ ਗੁਰੂ ਨਾਨਕ ਦੇਵ ਦੇ ਨਾਂ ’ਤੇ ਆਨਲਾਈਨ ਕੈਸੀਨੋ ਚਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਵੀਡੀਓ ਰਾਹੀਂ ਪਤਾ ਲੱਗਿਆ ਸੀ ਕਿ ਕੁਝ ਵਿਅਕਤੀ ਗੁਰੂ ਨਾਨਕ ਦੇਵ ਦੇ ਨਾਂ ’ਤੇ ਆਨਲਾਈਨ ਕੈਸੀਨੋ ਚਲਾ ਰਹੇ ਹਨ। ਇਸ ਕੰਮ ਲਈ ਗੁਰੂ ਨਾਨਕ ਦੇਵ ਦੀ ਤਸਵੀਰ ਤੇ ਸਿੱਖ ਧਾਰਮਿਕ ਚਿੰਨ੍ਹ ਦੀ ਵੀ ਵਰਤੋਂ ਵੀ ਕੀਤੀ ਗਈ ਹੈ। ਇਸ ’ਤੇ ਇਤਰਾਜ਼ ਜਤਾਉਂਦਿਆਂ ਸ਼੍ਰੋਮਣੀ ਕਮੇਟੀ ਨੇ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਕੈਸੀਨੋ ਦੇ ਪ੍ਰਬੰਧਕਾਂ ਨੇ ਸੋਸ਼ਲ ਮੀਡੀਆ ਤੋਂ ਵੀਡੀਓ ਹਟਾ ਦਿੱਤੀਆਂ ਹਨ ਤੇ ਕੈਸੀਨੋ ਦਾ ਨਾਂ ਵੀ ਬਦਲ ਦਿੱਤਾ ਹੈ।