ਬਠਿੰਡਾ: ਇੱਥੇ ਬਠਿੰਡਾ ਸ਼ਹਿਰੀ ਦੇ ਸਾਬਕਾ ਅਕਾਲੀ ਵਿਧਾਇਕ ਤੇ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੇ ਐੱਸਐੱਸਪੀ ਵਿਜੀਲੈਂਸ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਸ ਦੇ ਸਾਥੀਆਂ ਵਿਰੁੱਧ ਸ਼ਿਕਾਇਤ ਦੇ ਕੇ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਸਿੰਗਲਾ ਨੇ ਸ਼ਿਕਾਇਤ ਵਿਚ ਦੱਸਿਆ ਕਿ ਸਾਲ 2017 ਤੋਂ 2022 ਤਕ ਅਨਾਜ ਦੀ ਢੋਆ-ਢੁਆਈ ਲਈ ਸਾਬਕਾ ਵਿੱਤ ਮੰਤਰੀ ਵੱਲੋਂ ਜੇਬੀ ਕੰਟਰੈਕਟਰ ਨਾਂ ਫਰਮ ਲਈ ਟੈਂਡਰ ਲਏ ਗਏ ਸਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਸਾਬਕਾ ਵਿੱਤ ਮੰਤਰੀ ਨੇ ਕਣਕ-ਝੋਨੇ ਦੀ ਢੋਆ-ਢੁਆਈ ਲਈ ਆਪਣੇ ਡਰਾਈਵਰ ਅਤੇ ਗੰਨਮੈਨ ਦੇ ਨਾਂ ’ਤੇ ਫਰਜ਼ੀ ਕੰਪਨੀਆਂ ਬਣਾ ਕੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਇਆ ਹੈ। -ਪੱਤਰ ਪ੍ਰੇਰਕ