DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਆਪ’ ਵਿਧਾਇਕ ਗਿਆਸਪੁਰਾ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ

ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਸਿੱਖ ਸੰਸਥਾ ਖ਼ਿਲਾਫ਼ ਟਿੱਪਣੀਆਂ ਦੇ ਮਾਮਲੇ ’ਚ ਕਾਰਵਾਈ ਮੰਗੀ

  • fb
  • twitter
  • whatsapp
  • whatsapp
featured-img featured-img
‘ਆਪ’ ਵਿਧਾਇਕ ਖ਼ਿਲਾਫ਼ ਸ਼ਿਕਾਇਤ ਦਿੰਦੇ ਹੋਏ ਸ਼੍ੋਮਣੀ ਕਮੇਟੀ ਦੇ ਅਧਿਕਾਰੀ।
Advertisement

‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅਕਾਲ ਤਖ਼ਤ ਦੇ ਸਕੱਤਰੇਤ ਵਿੱਚ ਜਾਤੀ ਆਧਾਰਿਤ ਵਿਤਕਰੇ ਦੇ ਦੋਸ਼ ਲਾਉਣ ਅਤੇ ਸਿੱਖ ਸੰਸਥਾ ਖ਼ਿਲਾਫ਼ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਦਾ ਮਾਮਲਾ ਭਖ ਗਿਆ ਹੈ। ਇਸ ਸਬੰਧ ਵਿੱਚ ਦਰਬਾਰ ਸਾਹਿਬ ਦੇ ਮੈਨੇਜਰ ਵੱਲੋਂ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਸ਼ਿਕਾਇਤ ਦੇ ਕੇ ਵਿਧਾਇਕ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਅੱਜ ਜਨਰਲ ਮੈਨੇਜਰ ਮੇਜਰ ਸਿੰਘ ਦੀ ਅਗਵਾਈ ਹੇਠ ਦਰਬਾਰ ਸਾਹਿਬ ਦੇ ਅਧਿਕਾਰੀਆਂ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਗਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਿਧਾਇਕ ਵੱਲੋਂ ਲਾਏ ਦੋਸ਼ ਤੱਥਾਂ ਦੇ ਉਲਟ ਹਨ ਅਤੇ ਇਨ੍ਹਾਂ ਰਾਹੀਂ ਸਿੱਖ ਸੰਸਥਾਵਾਂ ਦੇ ਅਕਸ ਨੂੰ ਢਾਹ ਲਾਉਣ ਦੇ ਨਾਲ-ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਵਿਧਾਇਕ ਨੂੰ ਸਕੱਤਰੇਤ ਵਿੱਚ ਦਾਖ਼ਲ ਹੋਣ ਤੋਂ ਰੋਕਣ ਦਾ ਕਾਰਨ ਜਾਤੀ ਨਹੀਂ, ਸਗੋਂ ਅਕਾਲ ਤਖ਼ਤ ਦੇ ਜਥੇਦਾਰ ਅਤੇ ਸਿੱਖ ਸੰਸਥਾ ਪ੍ਰਤੀ ਉਨ੍ਹਾਂ ਵੱਲੋਂ ਪਹਿਲਾਂ ਕੀਤੀਆਂ ਗਈਆਂ ਕਥਿਤ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਸਨ। ਕੱਲ੍ਹ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਖ਼ਿਲਾਫ਼ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ ਅਤੇ ਜਾਤ ਦੇ ਆਧਾਰ ’ਤੇ ਸਕੱਤਰੇਤ ਅੰਦਰ ਦਾਖ਼ਲ ਹੋਣ ਤੋਂ ਰੋਕਿਆ ਗਿਆ। ਪ੍ਰਬੰਧਕਾਂ ਨੇ ਸਪੱਸ਼ਟ ਕੀਤਾ ਕਿ ਸਿੱਖ ਧਰਮ ਜਾਤ-ਪਾਤ, ਊਚ-ਨੀਚ ਅਤੇ ਵਿਤਕਰੇ ਨੂੰ ਰੱਦ ਕਰਦਾ ਹੈ।

ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਦੇ ਸਿਧਾਂਤ ਸਰਬਸਾਂਝੀਵਾਲਤਾ, ਬਰਾਬਰੀ ਅਤੇ ਮਨੁੱਖੀ ਸਤਿਕਾਰ ’ਤੇ ਆਧਾਰਿਤ ਹਨ। ਅਜਿਹੇ ਪਵਿੱਤਰ ਅਸਥਾਨਾਂ ’ਤੇ ਜਾਤੀ ਵਿਤਕਰੇ ਦੇ ਦੋਸ਼ ਲਾਉਣਾ ਸਿੱਖ ਸਿਧਾਂਤਾਂ ਦੀ ਅਸਲ ਭਾਵਨਾ ਨੂੰ ਗ਼ਲਤ ਰੂਪ ਵਿੱਚ ਪੇਸ਼ ਕਰਨ ਦੇ ਬਰਾਬਰ ਹੈ। ਪ੍ਰਬੰਧਕਾਂ ਨੇ ਪੁਲੀਸ ਨੂੰ ਅਪੀਲ ਕੀਤੀ ਕਿ ਸ਼ਿਕਾਇਤ ਵਿੱਚ ਦਰਜ ਤੱਥਾਂ ਤੇ ਸਬੰਧਤ ਵੀਡੀਓਜ਼ ਦੀ ਨਿਰਪੱਖ ਜਾਂਚ ਕਰ ਕੇ ਕਾਨੂੰਨ ਤਹਿਤ ਬਣਦੀ ਕਾਰਵਾਈ ਕੀਤੀ ਜਾਵੇ।

Advertisement

Advertisement
Advertisement
×