ਹਰਿਮੰਦਰ ਸਾਹਿਬ ਬਾਰੇ ਝੂਠੀ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ
ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਧਾਰਮਿਕ ਬੇਅਦਬੀ ਮਾਮਲਿਆਂ ਵਿੱਚ ਹੁਣ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਾ ਹੋਇਆ ਦਿਖਾਇਆ ਗਿਆ ਹੈ। ਇਸ ਦਾ ਨੋਟਿਸ ਲੈਂਦਿਆਂ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧ...
Advertisement
ਆਰਟੀਫਿਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਧਾਰਮਿਕ ਬੇਅਦਬੀ ਮਾਮਲਿਆਂ ਵਿੱਚ ਹੁਣ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਾ ਹੋਇਆ ਦਿਖਾਇਆ ਗਿਆ ਹੈ। ਇਸ ਦਾ ਨੋਟਿਸ ਲੈਂਦਿਆਂ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ੍ਰੀ ਧੰਗੇੜਾ ਨੇ ਦੱਸਿਆ ਕਿ ‘ਗੁਡ ਫਾਰਮਰ@ ਫਾਰਮ ਏ 17’ ਨਾਂ ਦੇ ਸੋਸ਼ਲ ਮੀਡੀਆ ’ਤੇ ਇੱਕ ਪੇਜ ਬਣਾ ਕੇ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਹੜ੍ਹ ਦੇ ਪਾਣੀ ਨਾਲ ਢਹਿ ਢੇਰੀ ਹੁੰਦਿਆਂ ਦਿਖਾਇਆ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਿਕਾਇਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਕਰਾਈਮ ਵਿਭਾਗ ਕੋਲ ਸ਼ਿਕਾਇਤ ਭੇਜੀ ਗਈ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Advertisement
Advertisement