ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਕਮੇਟੀ ਵੱਲੋਂ ਅਕਾਲੀ ਆਗੂਆਂ ਖ਼ਿਲਾਫ਼ ਜਥੇਦਾਰ ਨੂੰ ਸ਼ਿਕਾਇਤ

ਗੁਰਦੁਆਰੇ ’ਚ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਨ ਦੇ ਮਾਮਲੇ ’ਚ ਸਰਨਾ ਤੇ ਜੀਕੇ ਖ਼ਿਲਾਫ਼ ਕਾਰਵਾਈ ਮੰਗੀ
ਮਨਜੀਤ ਸਿੰਘ ਜੀਕੇ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 4 ਫਰਵਰੀ

Advertisement

ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਅਕਾਲੀ ਆਗੂਆਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਤੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਇਕ ਵਾਰ ਮੁੜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ਿਕਾਇਤ ਕੀਤੀ ਹੈ।

ਮਨਜੀਤ ਸਿੰਘ ਜੀਕੇ

ਸ੍ਰੀ ਕਾਲਕਾ ਨੇ ਪੱਤਰ ਵਿੱਚ ਕਿਹਾ ਕਿ ਦਿੱਲੀ ਕਮੇਟੀ ਸਿੱਖਾਂ ਦੀ ਦੂਜੀ ਵੱਡੀ ਚੁਣੀ ਹੋਈ ਧਾਰਮਿਕ ਜਥੇਬੰਦੀ ਹੈ, ਜਿਸ ਵੱਲੋਂ ਪਹਿਲਾਂ ਵੀ 24 ਨਵੰਬਰ ਨੂੰ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀਕੇ ਖ਼ਿਲਾਫ਼ ਸ਼ਿਕਾਇਤ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਸਰਨਾ ਅਤੇ ਸ੍ਰੀ ਜੀਕੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿੱਚ 18 ਨਵੰਬਰ ਨੂੰ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ ਸੀ। ਇਸ ਸਬੰਧੀ ਦਿੱਲੀ ਕਮੇਟੀ ਅਤੇ ਪ੍ਰਬੰਧਕਾਂ ਨੂੰ ਸੋਸ਼ਲ ਮੀਡੀਆ ਆਦਿ ਮੰਚਾਂ ’ਤੇ ਬਦਨਾਮ ਕਰਨ ਦੇ ਦੋਸ਼ ਵਿੱਚ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ ਪਰ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਹਾਲੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਗੁਰਦੁਆਰੇ ਦੇ ਅੰਦਰ ਹੁੱਲੜਬਾਜ਼ੀ ਅਤੇ ਨਾਅਰੇਬਾਜ਼ੀ ਕਰਨਾ ਜਾਇਜ਼ ਹੈ?

ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਇਤਿਹਾਸ ਨਾਲ ਛੇੜਛਾੜ ਦਾ ਦੋਸ਼

ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਇਕ ਵੀਡੀਓਂ ਰਾਹੀ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਸ਼ਿਕਾਇਤ ਭੇਜ ਕੇ ਉਸ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਇਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸ ਵਿੱਚ ਸ੍ਰੀ ਸਿਰਸਾ ਵੱਲੋਂ ਗੁਰਦੁਆਰਾ ਰਕਾਬ ਗੰਜ ਬਾਰੇ ਚਰਚਾ ਕੀਤੀ ਜਾ ਰਹੀ ਹੈ। ਸ੍ਰੀ ਸਰਨਾ ਨੇ ਦੋਸ਼ ਲਾਇਆ ਕਿ ਸ੍ਰੀ ਸਿਰਸਾ ਨੇ ਗੁਰਦੁਆਰਾ ਰਕਾਬ ਗੰਜ ਦੇ ਇਤਿਹਾਸ ਬਾਰੇ ਗਲਤ ਬਿਆਨਬਾਜ਼ੀ ਕੀਤੀ ਹੈ, ਜੋ ਕਿ ਇਤਿਹਾਸ ਨਾਲ ਛੇੜਛਾੜ ਕਰਨ ਵਾਲੀ ਗੱਲ ਹੈ ਅਤੇ ਇਸ ਮਾਮਲੇ ਵਿਚ ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

Advertisement
Show comments