ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਵਸਨੀਕਾਂ ਦੇ ਨਾਲ-ਨਾਲ ਇਮਾਨਦਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਭ੍ਰਿਸ਼ਟਾਚਾਰ ਤੇ ਰਿਸ਼ਵਤਖੋਰ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਉਣ ਲਈ ਆਖਿਆ ਹੈ। ਵਿਭਾਗ ਨੇ ਕਿਹਾ ਕਿ ਇਸ ਸਬੰਧੀ ਟੌਲ ਫਰੀ ਨੰਬਰ 1800-1800-1000 ਅਤੇ ਵਟਸਐਪ ਨੰਬਰ ਜਾਂ ਈ-ਮੇਲ ’ਤੇ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਚੀਫ਼ ਡਾਇਰੈਕਟਰ-ਕਮ-ਏਡੀਜੀਪੀ ਵਿਜੀਲੈਂਸ ਬਿਊਰੋ ਐੱਲ ਕੇ ਯਾਦਵ ਨੇ ਦੱਸਿਆ ਕਿ ਟੌਲ ਫਰੀ ਨੰਬਰ ਬਿਊਰੋ ਦੇ ਮੁੱਖ ਦਫ਼ਤਰ ਵਿੱਚ ਲਗਾਤਾਰ ਕਾਰਜਸ਼ੀਲ ਰਹੇਗਾ। ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਵਟਸਐਪ ਨੰਬਰ 90410-89685 ਜਾਂ ਈ-ਮੇਲ complaint2vb@punjab.gov.in ’ਤੇ ਵਿਜੀਲੈਂਸ ਬਿਊਰੋ ਨੂੰ ਜਾਣਕਾਰੀ, ਵੀਡੀਓ ਜਾਂ ਲਿਖ ਕੇ ਸੁਨੇਹਾ ਭੇਜ ਸਕਦਾ ਹੈ। -ਟਨਸ