ਚੰਡੀਗੜ੍ਹ: ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 2000 ਲਿਟਰ ਨਾਜਾਇਜ਼ ਐਕਸਟਰਾ ਨਿਊਟਰਲ ਅਲਕੋਹਲ (ਈਐੱਨਏ) ਜ਼ਬਤ ਕਰ ਕੇ ਇੱਕ ਵੱਡੀ ਤਰਾਸਦੀ ਨੂੰ ਟਾਲਣ ਲਈ ਆਬਕਾਰੀ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਈਐੱਨਏ ਦੀ ਤਸਕਰੀ ’ਤੇ ਮੁਕੰਮਲ ਰੋਕ ਲਾਉਣ ਲਈ ਰਾਜ ਵਿਆਪੀ ਮੁਹਿੰਮ ਚਲਾਉਣ ਦੇ ਆਦੇਸ਼ ਵੀ ਦਿੱਤੇ। ਇੱਥੇ ਅੱਜ ਆਬਕਾਰੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਚੀਮਾ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਨਾਜਾਇਜ਼ ਸ਼ਰਾਬ ਖਾਸ ਤੌਰ ’ਤੇ ਈਐੱਨਏ ਤਸਕਰੀ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ। -ਟਨਸ