DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਮੁੱਖ ਮੰਤਰੀ ਦੀ ਕੋਠੀ ਅੱਗੇ ਗਰਜੇ ਕੰਪਿਊਟਰ ਅਧਿਆਪਕ

ਮੀਟਿੰਗਾਂ ਤੋਂ ਮੁੱਕਰਨ ਦੇ ਦੋਸ਼; ਜੁੱਤੀਆਂ ਪਾਲਿਸ਼ ਕਰ ਕੇ ਸਰਕਾਰ ਨੂੰ ਜਗਾਉਣ ਦਾ ਯਤਨ

  • fb
  • twitter
  • whatsapp
  • whatsapp
featured-img featured-img
ਮੁੱਖ ਮੰਤਰੀ ਦੀ ਕੋਠੀ ਅੱਗੇ ਮੁਜ਼ਾਹਰੇ ਦੌਰਾਨ ਜੁੱਤੀਆਂ ਪਾਲਿਸ਼ ਕਰਦੇ ਹੋਏ ਅਧਿਆਪਕ।
Advertisement

ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਮੁਲਤਵੀ ਕਰਨ ਤੋਂ ਖ਼ਫ਼ਾ ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਨੇ ਅੱਜ ਅਧਿਆਪਕ ਦਿਵਸ ਮੌਕੇ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਸੂਬਾ ਪੱਧਰੀ ਮੁਜ਼ਾਹਰਾ ਕੀਤਾ। ਇਸ ਦੌਰਾਨ ਅਧਿਆਪਕਾਂ ਨੇ ਰੋਸ ਮਾਰਚ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਵਾਅਦੇ ਪੂਰੇ ਨਾ ਕਰਨ ’ਤੇ ਰੋਸ ਪ੍ਰਗਟਾਇਆ। ਅਧਿਆਪਕਾਂ ਨੇ ਜੁੱਤੀਆਂ ਪਾਲਿਸ਼ ਕਰ ਕੇ ਸਰਕਾਰ ਨੂੰ ਜਗਾਉਣ ਦਾ ਯਤਨ ਵੀ ਕੀਤਾ। ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੌਰਾਨ ਅਧਿਆਪਕਾਂ ਦੀ ਪੁਲੀਸ ਨਾਲ ਥੋੜ੍ਹੀ ਤਕਰਾਰਬਾਜ਼ੀ ਵੀ ਵੇਖਣ ਨੂੰ ਮਿਲੀ। ਸੂਬਾ ਆਗੂਆਂ ਗੁਰਵਿੰਦਰ ਸਿੰਘ ਅਤੇ ਜੌਨੀ ਸਿੰਗਲਾ ਨੇ ਕਿਹਾ ਕਿ ਮੰਗਾਂ ਸਬੰਧੀ ਸਰਕਾਰ ਨਾਲ 70 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਰ ਵਾਰ ਭਰੋਸਿਆਂ ਤੋਂ ਇਲਾਵਾ ਕੋਈ ਠੋਸ ਫ਼ੈਸਲਾ ਨਹੀਂ ਕੀਤਾ ਗਿਆ। 13, 18 ਅਤੇ 23 ਅਗਸਤ ਨੂੰ ਤੈਅ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ। ਪਿਛਲੀਆਂ ਮੀਟਿੰਗਾਂ ਦੌਰਾਨ ਡੀ ਏ ਸਬੰਧੀ ਫਾਈਲ ’ਤੇ ਸਹਿਮਤੀ ਬਣਨ ਦੇ ਬਾਵਜੂਦ ਵਿੱਤ ਵਿਭਾਗ ਵੱਲੋਂ ਮਨਜ਼ੂਰੀ ਨਾ ਦੇ ਕੇ ਫਾਈਲ ਵਾਪਸ ਭੇਜ ਦਿੱਤੀ ਗਈ। ਕੰਪਿਊਟਰ ਅਧਿਆਪਕ ਸਾਢੇ ਚਾਰ ਸਾਲ ਤੋਂ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਅਤੇ ਟੀਚਰ ਗਾਰੰਟੀ ਪ੍ਰੋਗਰਾਮ ਤਹਿਤ ਇਨ੍ਹਾਂ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਸ਼ਾਮਲ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਇਹ ਪੂਰਾ ਨਹੀਂ ਹੋਇਆ। ਇਸੇ ਤਰ੍ਹਾਂ ਛੇਵੇਂ ਤਨਖਾਹ ਕਮਿਸ਼ਨ ਅਤੇ ਬਣਦੇ ਡੀ ਏ ਦੀ ਮੰਗ ਵੀ ਲਟਕ ਰਹੀ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ 9 ਸਤੰਬਰ ਦੀ ਸਬ-ਕਮੇਟੀ ਮੀਟਿੰਗ ਵਿੱਚ ਮਸਲਿਆਂ ਦਾ ਹੱਲ ਨਾ ਹੋਇਆ ਤਾਂ 20 ਸਤੰਬਰ ਤੋਂ ਸੰਗਰੂਰ ਵਿੱਚ ਪੱਕਾ ਧਰਨਾ ਲਾਇਆ ਜਾਵੇਗਾ। ਇਸ ਤੋਂ ਬਾਅਦ ਮੁੱਖ ਮੰਤਰੀ ਤੋਂ ਲੈ ਕੇ ਵਿੱਤ ਮੰਤਰੀ ਤੱਕ ਮੰਤਰੀਆਂ ਦੇ ਘਿਰਾਓ ਕਰ ਕੇ ਸੰਘਰਸ਼ ਹੋਰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ।

Advertisement
Advertisement
×