DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਤੀਜੇ ਦਿਨ ਵੀ ਸੰਗਰੂਰ ਦੇ ਡੀ ਸੀ ਦਫ਼ਤਰ ਅੱਗੇ ਪੱਕਾ ਮੋਰਚਾ ਜਾਰੀ

  • fb
  • twitter
  • whatsapp
  • whatsapp
featured-img featured-img
ਸੰਗਰੂਰ ਦੇ ਡੀ ਸੀ ਦਫਤਰ ਅੱਗੇ ਪੰਜਾਬ ਸਰਕਾਰ ਦੀ ਅਰਥੀ ਸਾੜਦੇ ਹੋਏ ਕੰਪਿਊਟਰ ਅਧਿਆਪਕ।
Advertisement

ਪੰਜਾਬ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਅਤੇ ਮੰਗਾਂ ਪ੍ਰਤੀ ਅਣਦੇਖੀ ਦੇ ਵਿਰੋਧ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਡੀ ਸੀ ਦਫ਼ਤਰ ਸੰਗਰੂਰ ਦੇ ਬਾਹਰ ਲਾਇਆ ਪੱਕਾ ਮੋਰਚਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪਟਿਆਲਾ ਤੋਂ ਪੁੱਜੇ ਸੂਬਾ ਆਗੂ ਪਰਮਵੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਨੇ ਨਾਅਰੇਬਾਜ਼ੀ ਕਰਦਿਆਂ ਡੀ ਸੀ ਦਫ਼ਤਰ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ।ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਟਾਲਿਆ ਜਾ ਰਿਹਾ ਹੈ। ਅੱਜ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ 24 ਘੰਟਿਆਂ ਦੀ ਰੋਸਟਰ ਡਿਊਟੀ ਤਹਿਤ ਮੋਰਚੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੁਮਿਤ ਕੁਮਾਰ, ਮਨਪ੍ਰੀਤ ਸਿੰਘ, ਰਣਦੀਪ ਸਿੰਘ, ਰੁਚੀ ਗਰਗ, ਪਰਮਜੀਤ ਕੌਰ, ਮੰਜੂ ਅਰੋੜਾ, ਸੁਖਵਿੰਦਰ ਕੌਰ, ਬਲਵਿੰਦਰ ਕੌਰ, ਨਿਸ਼ਾ ਰਾਣੀ, ਇੰਦੂ ਰਾਣੀ, ਸੋਨੂ ਬਾਂਸਲ, ਰਣਜੀਤ ਸਿੰਘ, ਹਨੀ ਗਰਗ, ਧਿਆਨ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸਿੰਦਰਪਾਲ, ਸੁਖਵੀਰ ਸਿੰਘ ਅਤੇ ਰਜਨੀਸ਼ ਬਾਂਸਲ ਸਮੇਤ ਹੋਰ ਅਧਿਆਪਕ ਹਾਜ਼ਰ ਸਨ। ਯੂਨੀਅਨ ਆਗੂਆਂ ਨੇ 4 ਅਕਤੂਬਰ ਨੂੰ ਸੁਨਾਮ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।

Advertisement
Advertisement
×