ਮਾਨਸਾ: ਭਾਰਤੀ ਸੰਵਿਧਾਨ ਦੁਆਰਾ ਦਿੱਤੇ ਗਏ ਸ਼ਾਂਤਮਈ ਪ੍ਰਦਰਸ਼ਨ ਦੇ ਹੱਕ ਨੂੰ ਕੁਚਲਣ ਲਈ ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ’ਤੇ ‘ਐਸਮਾ’ ਲਾਉਣ ਦੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਨਿਖੇਧੀ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਮਾਨ ਸਰਕਾਰ ਮੋਦੀ ਸਰਕਾਰ ਦੇ ਫਾਸ਼ੀਵਾਦੀ ਰਸਤੇ ’ਤੇ ਚੱਲਦੀ ਹੋਈ ਸੰਵਿਧਾਨਕ ਹੱਕਾਂ ਦਾ ਘਾਣ ਕਰ ਰਹੀ ਹੈ। -ਪੱਤਰ ਪ੍ਰੇਰਕ