ਲਾਠੀਚਾਰਜ ਦੀ ਨਿਖੇਧੀ
ਇਸਤਰੀ ਜਾਗ੍ਰਿਤੀ ਮੰਚ ਨੇ ਸਰਕਾਰੀ ਟਰਾਂਸਪੋਰਟ ਮਹਿਕਮੇ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਵਿਰੋਧ ਕਰ ਰਹੇ ਬੱਸ ਡਰਾਈਵਰਾਂ ਤੇ ਕੰਡਕਟਰਾਂ ’ਤੇ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ ਹੈ। ਮੰਚ ਦੀ ਜਨਰਲ ਸਕੱਤਰ ਅਮਨਦੀਪ ਕੌਰ ਦਿਓਲ ਤੇ ਪ੍ਰੈੱਸ ਸਕੱਤਰ ਜਸਵੀਰ ਕੌਰ...
Advertisement
ਇਸਤਰੀ ਜਾਗ੍ਰਿਤੀ ਮੰਚ ਨੇ ਸਰਕਾਰੀ ਟਰਾਂਸਪੋਰਟ ਮਹਿਕਮੇ ਨੂੰ ਪ੍ਰਾਈਵੇਟ ਹੱਥਾਂ ਵਿੱਚ ਦੇਣ ਦਾ ਵਿਰੋਧ ਕਰ ਰਹੇ ਬੱਸ ਡਰਾਈਵਰਾਂ ਤੇ ਕੰਡਕਟਰਾਂ ’ਤੇ ਲਾਠੀਚਾਰਜ ਅਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਕੀਤੀ ਹੈ। ਮੰਚ ਦੀ ਜਨਰਲ ਸਕੱਤਰ ਅਮਨਦੀਪ ਕੌਰ ਦਿਓਲ ਤੇ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਨੇ ਬਿਆਨ ਵਿੱਚ ਕਿਹਾ ਕਿ ‘ਆਪ’ ਸਰਕਾਰ ਦਿੱਲੀ ਦੇ ਵੱਡੇ ਕਾਰੋਬਾਰੀਆਂ ਦੀ ਸੇਵਾ ਕਰਨ ਲਈ ਸਰਕਾਰੀ ਬੱਸਾਂ ਦਾ ਨਿੱਜੀਕਰਨ ਕਰ ਰਹੀ ਹੈ ਅਤੇ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਮੁਲਾਜ਼ਮਾਂ ਨੂੰ ਲਾਠੀ ਤੇ ਜਬਰ ਦੇ ਜ਼ੋਰ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਗ੍ਰਿਫ਼ਤਾਰ ਬੱਸ ਡਰਾਈਵਰਾਂ ਤੇ ਕੰਡਕਟਰਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਲਾਠੀਚਾਰਜ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
Advertisement
Advertisement
