DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦੀ ਇਜਾਜ਼ਤ ਨਾ ਦੇਣ ਦੀ ਨਿਖੇਧੀ; ਸੰਸਦ ਮੈਂਬਰ ਕੰਗ ਨੇ PU ਦੇ ਵਾਈਸ ਚਾਂਸਲਰ ਨੂੰ ਲਿੱਖਿਆ ਪੱਤਰ !

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਫੈਸਲਾ ਦਿੱਲੀ ਵਿੱਚ ਬੈਠੇ ਆਪਣੇ ‘ਆਕਾਵਾਂ’ ਦੇ ਦਬਾਅ ਹੇਠ ਲਿਆ: ਮਲਵਿੰਦਰ ਕੰਗ

  • fb
  • twitter
  • whatsapp
  • whatsapp
featured-img featured-img
ਮਲਵਿੰਦਰ ਸਿੰਘ ਕੰਗ ਫਾਈਲ ਫੋਟੋ।
Advertisement

ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸੈਮੀਨਾਰ ਨੂੰ ਇਜਾਜ਼ਤ ਨਾ ਦੇਣ ਦੀ ਨਿਖੇਧੀ ਕੀਤੀ ਹੈ।

ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਪੱਤਰ ਲਿਖ ਕੇ ਤੁਰੰਤ ਇਸ ਮਾਮਲੇ ਵਿੱਚ ਦਖਲ ਦੇਣ ਅਤੇ ਸੈਮੀਨਾਰ ਦੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ।

Advertisement

ਕੰਗ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਸਿੱਖ ਕੌਮ ਲਈ ਹੀ ਨਹੀਂ, ਸਗੋਂ ਪੂਰੀ ਮਾਨਵਤਾ ਲਈ ਹੈ। ਉਨ੍ਹਾਂ ਨੇ ਸਿਰਫ਼ ਧਰਮ ਦੀ ਰੱਖਿਆ ਲਈ ਨਹੀਂ, ਸਗੋਂ ਇਸ ਦੇਸ਼ ਦੇ ਸੱਭਿਆਚਾਰ ਅਤੇ ਮਾਨਵਤਾ ਨੂੰ ਬਚਾਉਣ ਲਈ ਆਪਣਾ ਸਰਬੰਸ ਵਾਰ ਦਿੱਤਾ ਹੈ।

Advertisement

ਮਲਵਿੰਦਰ ਕੰਗ ਨੇ ਕਿਹਾ ਕਿ ਉਸ ਨੂੰ ਵਿਦਿਆਰਥੀਆਂ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਾਸਨ ਨੇ ਇਹ ਇਜਾਜ਼ਤ 27 ਅਕਤੂਬਰ ਨੂੰ ਹੋਣ ਵਾਲੇ ਸੈਮੀਨਾਰ ਵਿੱਚ ਉੱਘੇ ਸਿੱਖ ਵਿਦਵਾਨ ਅਤੇ ਚਿੰਤਕ ਅਜਮੇਰ ਸਿੰਘ ਦੀ ਸ਼ਮੂਲੀਅਤ ਕਾਰਨ ਰੱਦ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਜਿਸ ਨੂੰ ਵਿਵਾਦਗ੍ਰਸਤ ਕਿਹਾ ਜਾ ਰਿਹਾ ਹੈ। ਉਹ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਜਨਤਕ ਜੀਵਨ ਵਿੱਚ ਹਨ। ਉਸ ’ਤੇ ਕੋਈ ਕੇਸ ਨਹੀਂ ਹੈ ਅਤੇ ਉਹ ਦੇਸ਼-ਵਿਦੇਸ਼ ਦੀਆਂ ਯੂਨੀਵਰਸਿਟੀਆਂ ਵਿੱਚ ਆਪਣੇ ਵਿਚਾਰ ਸਾਂਝੇ ਕਰ ਰਹੇ ਹਨ। ਉਨ੍ਹਾਂ ਨੂੰ ਰੋਕਣਾ ਸਿੱਧੇ ਤੌਰ ’ਤੇ ਅਕਾਦਮਿਕ ਆਜ਼ਾਦੀ ’ਤੇ ਹਮਲਾ ਹੈ।

ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਹ ਫੈਸਲਾ ਦਿੱਲੀ ਵਿੱਚ ਬੈਠੇ ਆਪਣੇ ‘ਆਕਾਵਾਂ’ ਦੇ ਦਬਾਅ ਹੇਠ ਲਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਨਹੀਂ ਚਾਹੁੰਦੀ ਕਿ ਗੁਰੂ ਸਾਹਿਬ ਦੀ ਸ਼ਹਾਦਤ ਦਾ ਇਤਿਹਾਸ ਅਤੇ ਪ੍ਰੇਰਣਾਦਾਇਕ ਵਿਰਸਾ ਨੌਜਵਾਨ ਪੀੜ੍ਹੀ ਤੱਕ ਪਹੁੰਚੇ। ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ‘ਹਿੰਦ ਦੀ ਚਾਦਰ’ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ ਤਾਂ ਦੂਜੇ ਪਾਸੇ ਪੰਜਾਬ ਦੀ ਆਪਣੀ ਯੂਨੀਵਰਸਿਟੀ ਵਿੱਚ ਉਨ੍ਹਾਂ ਦੇ ਇਤਿਹਾਸ ’ਤੇ ਚਰਚਾ ਕਰਨ ਤੋਂ ਰੋਕਿਆ ਜਾ ਰਿਹਾ ਹੈ।

ਉਨ੍ਹਾਂ ਨੇ ਇਸ ਨੂੰ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਹਟਾਉਣ ਵਰਗੀਆਂ ਘਟਨਾਵਾਂ ਦੀ ਲੜੀ ਦਾ ਹਿੱਸਾ ਦੱਸਿਆ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਅਤੇ ਸਿੱਖ ਵਿਰਸੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਤੋਂ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ।

Advertisement
×