ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪੋਰਟਲ ਰਾਹੀਂ ਵੱਖ-ਵੱਖ ਸਕਾਲਰਸ਼ਿਪ ਸਕੀਮਾਂ ਅਤੇ ਐਵਾਰਡਾਂ ਨਾਲ ਸਬੰਧਤ ਅਰਜ਼ੀਆਂ ਜਮ੍ਹਾਂ ਕਰਵਾਉਣ ਬਾਰੇ ਜਾਣਕਾਰੀ ਦੇਣ ਲਈ ਅੱਜ ਇੱਕ ਵਿਸ਼ੇਸ਼ ਸਿਖਲਾਈ ਸੈਸ਼ਨ ਕਵਾਇਆ ਗਿਆ। ਇਹ ਸਿਖਲਾਈ ਐਜੂਸੈੱਟ ਪ੍ਰਣਾਲੀ ਰਾਹੀਂ ਦਿੱਤੀ। ਸਹਾਇਕ ਡਾਇਰੈਕਟਰ-ਕਮ-ਸਟੇਟ ਨੋਡਲ ਸਕਾਲਰਸ਼ਿਪ ਅਫ਼ਸਰ ਪਰਮਿੰਦਰ ਕੌਰ ਨੇ ਅਰਜ਼ੀ ਦੇਣ ਸਮੇਂ ਪੋਰਟਲ ’ਤੇ ਅਪਣਾਈਆਂ ਜਾਣ ਵਾਲੀਆਂ ਸਾਰੀਆਂ ਸਬੰਧਤ ਪ੍ਰਕਿਰਿਆਵਾਂ ਬਾਰੇ ਦੱਸਿਆ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਖਲਾਈ ਦੌਰਾਨ ਇਸ ਗੱਲ ’ਤੇ ਵੀ ਧਿਆਨ ਦਿੱਤਾ ਗਿਆ ਕਿ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵੱਲੋਂ ਸੂਬੇ ਦੇ ਵੱਧ ਤੋਂ ਵੱਧ ਵਿਦਿਆਰਥੀਆਂ ਤੱਕ ਵਜੀਫੇ ਦਾ ਲਾਭ ਪਹੁੰਚਾਉਣ ਲਈ ਯੋਜਨਾ ਬਣਾਈ ਜਾਵੇੇ।