ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਸ਼ਵ ਟੀਬੀ ਦਿਵਸ ਸਬੰਧੀ ਮੁਕਾਬਲੇ ਕਰਵਾਏ

ਨਿੱਜੀ ਪੱਤਰ ਪ੍ਰੇਰਕ ਫਤਹਿਗੜ੍ਹ ਸਾਹਿਬ, 8 ਅਪਰੈਲ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਫੈਕਲਟੀ ਆਫ਼ ਮੈਡੀਕਲ ਸਾਇੰਸਜ਼ ਅਤੇ ਫਿਜ਼ੀਓਥੈਰੇਪੀ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਟੀਬੀ ਦਿਵਸ ਨੂੰ ਸਮਰਪਿਤ ਰੈੱਡ ਰਿਬਨ ਕਲੱਬ ਵੱਲੋਂ ਵਿਸ਼ੇਸ਼ ਲੈਕਚਰ ‘ਹਾਂ ਅਸੀਂ ਟੀਬੀ...
ਡਾ. ਗੁਰਮੀਤ ਸਿੰਘ ਦਾ ਸਨਮਾਨ ਕਰਦੇ ਹੋਏ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਅਤੇ ਹੋਰ। -ਫੋਟੋ: ਸੂਦ
Advertisement

ਨਿੱਜੀ ਪੱਤਰ ਪ੍ਰੇਰਕ

ਫਤਹਿਗੜ੍ਹ ਸਾਹਿਬ, 8 ਅਪਰੈਲ

Advertisement

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਫੈਕਲਟੀ ਆਫ਼ ਮੈਡੀਕਲ ਸਾਇੰਸਜ਼ ਅਤੇ ਫਿਜ਼ੀਓਥੈਰੇਪੀ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਟੀਬੀ ਦਿਵਸ ਨੂੰ ਸਮਰਪਿਤ ਰੈੱਡ ਰਿਬਨ ਕਲੱਬ ਵੱਲੋਂ ਵਿਸ਼ੇਸ਼ ਲੈਕਚਰ ‘ਹਾਂ ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ’ ਅਤੇ ਮੁਕਾਬਲੇ ਕਰਵਾਏ ਗਏ। ਪਟਿਆਲਾ ਤੋਂ ਮੈਡੀਕਲ ਅਫ਼ਸਰ ਡਾ. ਗੁਰਮੀਤ ਸਿੰਘ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕੀਤੀ। ਸਹਾਇਕ ਪ੍ਰੋਫੈਸਰ ਡਾ. ਸੁਪ੍ਰੀਤ ਬਿੰਦਰਾ ਨੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਪ੍ਰਿਤਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਅਤੇ ਸਰੋਤ ਪਰਸਨ ਦਾ ਸਵਾਗਤ ਕੀਤਾ। ਸਲੋਗਨ ਲਿਖਣ ਮੁਕਾਬਲੇ ਵਿੱਚ ਮਹਿਰਾਬ, ਗੁਰਲੀਨ ਕੌਰ ਅਤੇ ਹਿਮਨਿੰਦਰ ਸਿੰਘ ਨੇ ਕਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਪਾਵਰ ਪੁਆਇੰਟ ਪੇਸ਼ਕਾਰੀ ਵਿੱਚ ਹਰਸ਼ਜੋਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਰਵਜੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪੰਕਜ ਨੂੰ ਪਹਿਲਾ, ਲਵਲੀਨ ਨੂੰ ਦੂਜਾ ਅਤੇ ਇਸ਼ੀਕਾ ਨੂੰ ਤੀਜਾ ਐਲਾਨਿਆ ਗਿਆ। ਉਪ ਕੁਲਪਤੀ ਅਤੇ ਡੀਨ ਅਕਾਦਮਿਕ ਮਾਮਲੇ ਨੇ ਰਿਸੋਰਸ ਪਰਸਨ ਤੇ ਮੁਕਾਬਲੇ ਦੇ ਜੇਤੂਆਂ ਨੂੰ ਸਨਮਾਨਿਆ। ਯੂਨੀਵਰਸਿਟੀ ਦੇ ਪ੍ਰੋ. ਕੁਲਪਤੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਵਿਭਾਗ ਨੂੰ ਵਧਾਈ ਦਿੱਤੀ।

Advertisement
Show comments