ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਸ਼ੁਰੂਆਤ ਸ਼ਬਦ ਗਾਇਣ ਨਾਲ ਹੋਈ। ਕਾਲਜ ਦੇ ਡਾਇਰੈਕਟਰ ਪਿ੍ਰੰਸੀਪਲ ਡਾ. ਕਸ਼ਮੀਰ ਸਿੰਘ ਨੇ ਪ੍ਰਤਿਭਾ ਖੋਜ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਕਾਲਜ ਦੇ ਡੀਨ ਸੱਭਿਆਚਾਰਕ ਗਤੀਵਿਧੀਆਂ ਡਾ. ਹਰਮਿੰਦਰ ਸਿੰਘ ਨੇ ਵਿਦਿਆਰਥੀਆਂ ਦਾ ਉਤਸ਼ਾਹਿਤ ਵਧਾਇਆ। ਸਮਾਗਮ ਦੇ ਅਖੀਰ ਵਿਚ ਵਿਦਿਆਰਥੀਆਂ ਦੁਆਰਾ ਭੰਗੜੇ ਦੀ ਪੇਸ਼ਕਾਰੀ ਕੀਤੀ ਅਤੇ ਸਟੇਜ ਸੰਚਾਲਨ ਦੀ ਭੂਮਿਕਾ ਡਾ. ਜਗਪਾਲ ਸਿੰਘ ਨੇ ਨਿਭਾਈ। -ਨਿੱਜੀ ਪੱਤਰ ਪ੍ਰੇਰਕ