DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Conductor Murder : ਬੱਸ ਸਟੈਂਡ ਪਿੱਛੇ ਤੇਜ਼ਧਾਰ ਹਥਿਆਰਾਂ ਨਾਲ ਨਿੱਜੀ ਬੱਸ ਦੇ ਕੰਡਕਟਰ ਦੀ ਹੱਤਿਆ

ਪੁਲੀਸ ਵੱਲੋਂ ਖੰਗਾਲੇ ਜਾ ਰਹੇ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰੇ; ਜਾਂਚ ਜਾਰੀ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਬਠਿੰਡਾ ਵਿੱਚ ਬੱਸ ਸਟੈਂਡ ਦੇ ਪਿੱਛੇ ਇੱਕ ਨਿੱਜੀ ਬੱਸ ਦੇ ਕੰਡਕਟਰ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਾਸੀ ਚੁੱਘੇ ਕਲਾਂ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਥਾਣਾ ਕੋਤਵਾਲੀ ਦੀ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੱਸ ਚਾਲਕ ਦਾ ਬਿਆਨ

Advertisement

ਨਿੱਜੀ ਬੱਸ ਦੇ ਚਾਲਕ ਇਕਬਾਲ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ ਉਸ ਦੀ ਬੱਸ ’ਤੇ ਕੰਡਕਟਰ ਵਜੋਂ ਕੰਮ ਕਰਦਾ ਸੀ। ਐਤਵਾਰ ਸ਼ਾਮ ਕਰੀਬ ਸਾਢੇ ਸੱਤ ਵਜੇ ਉਨ੍ਹਾਂ ਨੇ ਬੱਸ ਬੱਸ ਸਟੈਂਡ ਵਿੱਚ ਖੜ੍ਹੀ ਕੀਤੀ ਅਤੇ ਦੋਵੇਂ ਆਪੋ-ਆਪਣੇ ਪਿੰਡਾਂ ਵੱਲ ਚਲੇ ਗਏ। ਕਰੀਬ ਪੌਣੇ ਅੱਠ ਵਜੇ ਇਕਬਾਲ ਸਿੰਘ ਨੂੰ ਫੋਨ ’ਤੇ ਸੂਚਨਾ ਮਿਲੀ ਕਿ ਬੱਸ ਸਟੈਂਡ ਦੇ ਪਿੱਛੇ ਇੱਕ ਖੋਖੇ ਨੇੜੇ ਬਲਜਿੰਦਰ ਸਿੰਘ ਜ਼ਖ਼ਮੀ ਹਾਲਤ ਵਿੱਚ ਪਿਆ ਹੈ।

Advertisement

ਹਸਪਤਾਲ ਵਿੱਚ ਮ੍ਰਿਤਕ ਐਲਾਨਿਆ

ਸੂਚਨਾ ਮਿਲਣ ’ਤੇ ਇਕਬਾਲ ਸਿੰਘ ਆਪਣੇ ਸਾਥੀਆਂ ਸਮੇਤ ਮੌਕੇ ’ਤੇ ਪਹੁੰਚਿਆ ਅਤੇ ਬਲਜਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਕਬਾਲ ਸਿੰਘ ਅਨੁਸਾਰ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦੋ ਸ਼ੱਕੀ ਵਿਅਕਤੀ ਦਿਖਾਈ ਦੇ ਰਹੇ ਹਨ। ਦੱਸਿਆ ਗਿਆ ਹੈ ਕਿ ਹਮਲੇ ਮਗਰੋਂ ਦੋਵੇਂ ਮੌਕੇ ਤੋਂ ਫਰਾਰ ਹੋ ਗਏ।

ਮ੍ਰਿਤਕ ਬਲਜਿੰਦਰ ਸਿੰਘ ਦੀ ਫਾਈਲ ਫੋਟੋ।

ਪੁਲੀਸ ਕਾਰਵਾਈ ਅਤੇ ਜਾਂਚ

ਥਾਣਾ ਕੋਤਵਾਲੀ ਦੇ ਐੱਸਐੱਚਓ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਜਾਰੀ ਹਨ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
×