ਪੱਤਰ ਪ੍ਰੇਰਕ
ਹੁਸ਼ਿਆਰਪੁਰ, 11 ਮਈ
ਜ਼ਿਲ੍ਹਾ ਹੁਸ਼ਿਆਰਪੁਰ ’ਚ ਅੱਜ 458 ਕਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਦੋਂਕਿ 9 ਮਰੀਜ਼ਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 22077 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਅਤੇ 802 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 2742 ਕੇਸ ਐਕਟਿਵ ਹਨ ਅਤੇ 20201 ਮਰੀਜ਼ ਤੰਦਰੁਸਤ ਹੋ ਕੇ ਆਪਣੇ ਘਰ ਜਾ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਕਰੋਨਾ ਸਬੰਧੀ ਨੇਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੇਮਾਂ ਦੀ ਪਾਲਣਾ ਨਾਲ ਖੁਦ ਤੇ ਪਰਿਵਾਰ ਨੂੰ ਬਚਾਇਆ ਜਾ ਸਕਦਾ ਹੈ।