ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਕਰਮਚਾਰੀਆਂ ਨੂੰ ਕੋਵਿਡ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖ਼ਰੀ ਮਿਤੀ 19 ਫਰਵਰੀ ਤੋਂ ਵਧਾ ਕੇ 25 ਫਰਵਰੀ ਕਰ ਦਿੱਤੀ ਗਈ ਹੈ। ਫਰੰਟਲਾਈਨ ਵਰਕਰਾਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਦੇਣ ਦੀ ਆਖਰੀ ਮਿਤੀ ਵੀ 6 ਮਾਰਚ ਤੱਕ ਵਧਾ ਦਿੱਤੀ ਗਈ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਨਵੇਂ ਵਾਇਰਸ ਦਾ ਪਤਾ ਲੱਗਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ ਕਿ ਵੱਧ ਤੋਂ ਵੱਧ ਸਿਹਤ ਸੰਭਾਲ ਕਰਮਚਾਰੀਆਂ ਨੂੰ ਟੀਕਾ ਲਗਵਾਇਆ ਜਾਵੇ। -ਟ.ਨ.ਸ.