ਬੇਅਦਬੀ ਮਾਮਲੇ ’ਤੇ ਸਿਆਸਤ ਕਰ ਰਹੀਆਂ ਨੇ ਕਾਂਗਰਸ ਤੇ ‘ਆਪ’: ਰੋਮਾਣਾ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਤੇ ‘ਆਪ’ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਅਪਰਾਧ ਦੇ ਦੋਸ਼ੀਆਂ ਨੂੰ...
Advertisement
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਾਂਗਰਸ ਤੇ ‘ਆਪ’ ਉੱਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮੁੱਦੇ ’ਤੇ ਰਾਜਨੀਤੀ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਇਸ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਵਾਸਤੇ ਕੁਝ ਨਹੀਂ ਕੀਤਾ। ਸ੍ਰੀ ਬਾਜਵਾ ਨੇ ਬੇਅਦਬੀ ਕੇਸ ਸੀਬੀਆਈ ਨੂੰ ਦੇਣ ਦੀ ਮੰਗ ਕੀਤੀ ਸੀ, ਪਰ ਉਨ੍ਹਾਂ ਨੇ 2017 ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਆਪਣਾ ਨਜ਼ਰੀਆ ਬਦਲ ਲਿਆ।
ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸਰਕਾਰ ਨੇ ਕੇਸ ਸੀਬੀਆਈ ਤੋਂ ਵਾਪਸ ਲੈ ਕੇ ਸੂਬਾ ਪੁਲੀਸ ਨੂੰ ਦਿੱਤਾ ਤਾਂ ਉਸ ਵੇਲੇ ਸ੍ਰੀ ਬਾਜਵਾ ਮੂਕ ਦਰਸ਼ਕ ਬਣੇ ਰਹੇ ਅਤੇ ਸਰਕਾਰ ਨੇ ਕਾਨੂੰਨ ਜਾਂ ਤੱਥਾਂ ਦੇ ਆਧਾਰ ’ਤੇ ਕੋਈ ਜਾਂਚ ਨਹੀਂ ਕਰਵਾਈ। ਉਸੇ ਤਰ੍ਹਾਂ ਹੁਣ ‘ਆਪ’ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਬੇਅਦਬੀ ਦੇ ਮਾਮਲਿਆਂ ’ਤੇ ਰਾਜਨੀਤੀ ਕਰਨ ਲੱਗੀਆਂ ਹਨ।
Advertisement
Advertisement