ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਏਜੰਸੀਆਂ ਵੱਲੋਂ ਕਤਲ ਕੀਤੇ ਗਏ ਸਿੱਖਾਂ ਬਾਰੇ ਕਾਂਗਰਸ ਤੇ ‘ਆਪ’ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਜ਼ਾਦੀ ਚਾਹੁਣ ਵਾਲਿਆਂ ਨੂੰ ਬਾਹਰਲੇ ਮੁਲਕਾਂ ਵਿੱਚ ਜਾ ਕੇ ਮਾਰਨ ਦੇ ਦਾਅਵੇ ਕੀਤੇ ਜਾ ਰਹੇ ਹਨ।