ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨਿਆ

ਜਲੰਧਰ ਪੱਛਮੀ ਜ਼ਿਮਨੀ ਚੋਣ
Advertisement

ਨਿੱਜੀ ਪੱਤਰ ਪ੍ਰੇਰਕ

ਜਲੰਧਰ, 19 ਜੂਨ

Advertisement

ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ ਕਾਂਗਰਸ ਨੇ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਉਨ੍ਹਾਂ ਦੇ ਨਾਮ ’ਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੋਹਰ ਲਗਾਈ। ਉਧਰ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ ਦੋ ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਉਪ ਚੋਣ ਲਈ ਹੁਣ ਤੱਕ ਕੁੱਲ ਇਹੋ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਤੋਂ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ।

Advertisement
Tags :
Jalandhar By electionsSurinder Kaur

Related News