ਚੰਡੀਗੜ੍ਹ, 31 ਜੁਲਾਈ
ਕਾਂਗਰਸ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੇ ਭਰਾ ਬਿਪਿਨ ਘਈ ਨੂੰ ਪਾਰਟੀ ਦੀ ਸੂਬਾ ਇਕਾਈ ਦੇ ਕਾਨੂੰਨ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਵਿਨੋਦ ਘਈ ਨੇ ਸ਼ਨਿਚਰਵਾਰ ਨੂੰ ਹੀ ਪੰਜਾਬ ਦੇ ਐਡਵੋਕੇਟ ਜਨਰਲ ਦਾ ਅਹੁਦਾ ਸੰਭਾਲਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਨੂੰਨ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ’ਚ ਨਿਯੁਕਤੀਆਂ ਦਾ ਐਲਾਨ ਕੀਤਾ। ਸੂਚੀ ਮੁਤਾਬਕ ਬਿਪਿਨ ਘਈ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਨੂੰਨ, ਮਨੁੱਖੀ ਅਧਿਕਾਰ ਅਤੇ ਆਰਟੀਆਈ ਵਿਭਾਗ ਦਾ ਚੇਅਰਮੈਨ ਲਾਉਣ ਤੋਂ ਇਲਾਵਾ ਇੱਕ ਉਪ ਚੇਅਰਮੈਨ, ਦੋ ਜਨਰਲ ਸਕੱਤਰਾਂ, ਚਾਰ ਸਕੱਤਰਾਂ ਤੇ ਇੱਕ ਤਰਜਮਾਨ ਦੀ ਨਿਯੁਕਤੀ ਵੀ ਕੀਤੀ ਗਈ ਹੈ। ਵੜਿੰਗ ਨੇ ਸਾਰੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ। -ਪੀਟੀਆਈ