ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਭਾਜਪਾ ’ਚ ਸ਼ਾਮਲ ਹੋਣ ’ਤੇ ਵਧਾਈ ਦਿੰਦਿਆਂ ਕਿਹਾ, ‘ਸਹੀ ਪਾਰਟੀ ਵਿੱਚ ਸਹੀ ਆਦਮੀ।’ ਉਨ੍ਹਾਂ ਇਹ ਵੀ ਕਿਹਾ ਕਿ, ਆਉਣ ਵਾਲੇ ਦਿਨਾਂ ਵਿੱਚ ਵੀ ਹੋਰ ਆਗੂ ਵੀ ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਛੱਡ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚੋਂ ਵੱਡੇ ਲੀਡਰਾਂ ਦਾ ਬਾਹਰ ਨਿਕਲਣਾ ਜਾਰੀ ਰਹੇਗਾ ਤੇ ਪਾਰਟੀ ਹੁਣ ਆਪਣੀ ਤਬਾਹੀ ਵੱਲ ਵੱਧ ਰਹੀ ਹੈ। ਕੈਪਟਨ ਨੇ ਕਿਹਾ, ‘ਉਨ੍ਹਾਂ (ਸੁਨੀਲ) ਵਰਗੇ ਸੱਚੇ ਤੇ ਇਮਾਨਦਾਰ ਆਗੂ ਹੁਣ ਕਾਂਗਰਸ ਵਿੱਚ ਸਾਹ ਨਹੀਂ ਲੈ ਸਕਦੇ।’ ਉਨ੍ਹਾਂ ਕਿਹਾ ਕਿ ਜਦੋਂ ਸੁਨੀਲ ਸੂਬਾ ਪ੍ਰਧਾਨ ਸਨ ਤੇ ਪਾਰਟੀ ਵਿੱਚ ਸਭ ਕੁਝ ਵਧੀਆ ਚੱਲ ਰਿਹਾ ਸੀ, ਪਰ ਲੀਡਰਸ਼ਿਪ ਦੇ ਇੱਕ ਗ਼ਲਤ ਫੈਸਲੇ ਨਾਲ ਪਾਰਟੀ ਦਾ ਮੁਕੰਮਲ ਤੌਰ ’ਤੇ ਪਤਨ ਹੋ ਗਿਆ ਹੈ।