ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਦੇ ਘਰ ’ਤੇ ਨੌਜਵਾਨਾਂ ਵੱਲੋਂ ਹਮਲਾ
ਪੱਤਰ ਪ੍ਰੇਰਕ ਜਲੰਧਰ, 20 ਜੂਨ ਇਥੋਂ ਦੇ ਪੱਕਾ ਬਾਗ ਇਲਾਕੇ ਦੇ ਮੌਜੂਦਾ ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਦੇ ਘਰ ਉੱਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ਼ੈਰੀ ਦੇ ਘਰ ਦੇ ਬਾਹਰ ਕੁਝ ਨੌਜਵਾਨ ਉਸ ਨੂੰ ਧਮਕੀਆਂ ਦੇ ਰਹੇ...
Advertisement
ਪੱਤਰ ਪ੍ਰੇਰਕ
ਜਲੰਧਰ, 20 ਜੂਨ
Advertisement
ਇਥੋਂ ਦੇ ਪੱਕਾ ਬਾਗ ਇਲਾਕੇ ਦੇ ਮੌਜੂਦਾ ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਦੇ ਘਰ ਉੱਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸ਼ੈਰੀ ਦੇ ਘਰ ਦੇ ਬਾਹਰ ਕੁਝ ਨੌਜਵਾਨ ਉਸ ਨੂੰ ਧਮਕੀਆਂ ਦੇ ਰਹੇ ਸਨ ਜਿਸ ਕਾਰਨ ਸ਼ੈਰੀ ਉਨ੍ਹਾਂ ਨੌਜਵਾਨਾਂ ਨੂੰ ਸਮਝਾਉਣ ਲਈ ਬਾਹਰ ਨਿਕਲੇ ਪਰ ਨੌਜਵਾਨਾਂ ਨੇ ਉਨ੍ਹਾਂ ਦੇ ਘਰ ਦੇ ਗੇਟ ’ਤੇ ਬੋਤਲਾਂ, ਇੱਟਾਂ ਤੇ ਰੋੜਿਆਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਨੌਜਵਾਨ ਸ਼ੈਰੀ ਦੇ ਘਰ ਦੇ ਬਾਹਰ ਗਾਲਾਂ ਕੱਢ ਰਹੇ ਹਨ ਅਤੇ ਧਮਕੀਆਂ ਦੇ ਰਹੇ ਹਨ। ਕੌਂਸਲਰ ਸ਼ੈਰੀ ਨੇ ਕਿਹਾ ਕਿ ਪੰਜ ਨੌਜਵਾਨਾਂ ਵਿਚੋਂ ਇਕ ਨੌਜਵਾਨ ਰਾਹੁਲ ’ਤੇ ਨਸ਼ੇ ਦੇ ਪਰਚੇ ਦਰਜ ਹਨ। ਉਨ੍ਹਾਂ ਦੇ ਸਮਰਥਕ ਜਦੋਂ ਇਕੱਠੇ ਹੋਏ ਤਾਂ ਨੌਜਵਾਨ ਫਰਾਰ ਹੋ ਗਏ। ਏਐਸਆਈ ਜੋਗਿੰਦਰ ਨੇ ਕਿਹਾ ਕਿ ਜਾਂਚ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
Advertisement
×