ਹਿਮਾਂਸ਼ੂ ਸੂਦ
ਮੰਡੀ ਗੋਬਿੰਦਗੜ੍ਹ, 9 ਫਰਵਰੀ
ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਹਲਕਾ ਅਮਲੋਹ ਤੋਂ ਉਮੀਦਵਾਰ ਰਣਦੀਪ ਸਿੰਘ ਨਾਭਾ ਨੇ ਅੱਜ ਪਿੰਡ ਮੁੱਢੜੀਆਂ ਵਿਚ ਸਰਪੰਚ ਰਛਪਾਲ ਸਿੰਘ ਮੁੱਢੜੀਆਂ ਵੱਲੋਂ ਕਰਵਾਏ ਚੋਣ ਜਲਸੇ ਮੌਕੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਮੁੜ ਸਰਕਾਰ ਆਉਣੀ ਯਕੀਨੀ ਹੈ ਕਿਉਂਕਿ ਚਰਨਜੀਤ ਸਿੰਘ ਚੰਨੀ ਦੀ 111 ਦਿਨ ਦੀ ਸਰਕਾਰ ਨੇ ਪੰਜਾਬ ਵਿਚ ਇਤਿਹਾਸਕ ਫ਼ੈਸਲੇ ਲਏ ਹਨ, ਜਿਸ ਨਾਲ ਪੰਜਾਬ ਦਾ ਹਰ ਵਰਗ ਖ਼ੁਸ਼ ਹੈ। ਉਨ੍ਹਾਂ ਨੇ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਲੋਕਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਸਮਰਥਕ ਅਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ।
ਕਾਂਗਰਸੀ ਆਗੂਆਂ ਵੱਲੋਂ ਨਾਭਾ ਦੇ ਹੱਕ ’ਚ ਚੋਣ ਪ੍ਰਚਾਰ
ਅਮਲੋਹ (ਪੱਤਰ ਪ੍ਰੇਰਕ): ਕਾਂਗਰਸੀ ਉਮੀਦਵਾਰ ਰਣਦੀਪ ਸਿੰਘ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਮਾਰਕੀਟ ਕਮੇਟੀ ਅਮਲੋਹ ਦੇ ਚੇਅਰਮੈਨ ਜਸਮੀਤ ਸਿੰਘ ਰਾਜਾ, ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਡਾ. ਹਰਪ੍ਰੀਤ ਸਿੰਘ, ਸਾਬਕਾ ਪ੍ਰਧਾਨ ਲਾਲ ਚੰਦ ਗਰਗ, ਗਊਸ਼ਾਲਾ ਅਮਲੋਹ ਦੇ ਪ੍ਰਧਾਨ ਸ਼ਿਵ ਕੁਮਾਰ ਗਰਗ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਵੋਟਰਾਂ ਨਾਲ ਰਾਬਤਾ ਕਰਦਿਆਂ ਪਾਰਟੀ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ‘ਆਪ’ ਉੱਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਾਇਆ।