ਕਾਂਗਰਸ ਨੇ ਲੋਕਾਂ ਦਾ ਭਰੋਸਾ ਗੁਆਇਆ: ਜਾਖੜ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਵਿੱਚ ‘ਵੋਟ ਚੋਰ, ਗੱਦੀ ਛੋੜ’ ਰੈਲੀ ਲਈ ਕਾਂਗਰਸ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਆਪਣੇ ਵਰਕਰਾਂ ਅਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ, ਜਿਸ ਕਰ ਕੇ ਉਸ ਨੂੰ...
Advertisement
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਲੀ ਵਿੱਚ ‘ਵੋਟ ਚੋਰ, ਗੱਦੀ ਛੋੜ’ ਰੈਲੀ ਲਈ ਕਾਂਗਰਸ ਦੀ ਘੇਰਾਬੰਦੀ ਕੀਤੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਆਪਣੇ ਵਰਕਰਾਂ ਅਤੇ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ, ਜਿਸ ਕਰ ਕੇ ਉਸ ਨੂੰ ਲਗਾਤਾਰ ਹਾਰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਪਣੀ ਹਾਰ ਦੇ ਕਾਰਨਾਂ ਦਾ ਮੰਥਨ ਕਰਨ ਦੀ ਬਜਾਏ ਜਮਹੂਰੀ ਸੰਸਥਾਵਾਂ ਖ਼ਿਲਾਫ਼ ਦੂਸ਼ਣਬਾਜ਼ੀ ਕਰਕੇ ਲੋਕਾਂ ਵਿੱਚ ਭਰਮ ਪੈਦਾ ਕਰਨਾ ਚਾਹੁੰਦੀ ਹੈ। ਹੁਣ ਤਾਂ ਕਾਂਗਰਸ ਦੇ ਆਪਣੇ ਵਰਕਰ ਵੀ ਵੋਟ ਚੋਰੀ ਦੇ ਦਾਅਵੇ ’ਤੇ ਭਰੋਸਾ ਨਹੀਂ ਕਰਦੇ। ਕਾਂਗਰਸ ਆਪਣੀਆਂ ਗਲਤੀਆਂ ਸੁਧਾਰਨ ਨੂੰ ਤਰਜੀਹ ਨਹੀਂ ਦੇ ਰਹੀ, ਸਗੋਂ ਕਦੇ ਵੋਟ ਚੋਰੀ ਅਤੇ ਕਦੇ ਈ ਵੀ ਐੱਮ ਬਾਰੇ ਝੂਠਾ ਪ੍ਰਚਾਰ ਕਰ ਕੇ ਆਪਣੀ ਹਾਰ ’ਤੇ ਪਰਦਾ ਪਾਉਣ ਦਾ ਯਤਨ ਕਰ ਰਹੀ ਹੈ।
Advertisement
Advertisement
