ਚੰਡੀਗੜ੍ਹ, 24 ਨਵੰਬਰ
ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅੱਜ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ| ਪ੍ਰਨੀਤ ਕੌਰ ਨੂੰ ਸੱਤ ਦਿਨਾਂ ਦੇ ਅੰਦਰ-ਅੰਦਰ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਨਾਲ ਹਨ ਜਾਂ ਕੈਪਟਨ ਅਮਰਿੰਦਰ ਸਿੰਘ ਨਾਲ।-ਏਜੰਸੀ