ਪੱਟੀ ਵਿੱਚ ਕਾਂਗਰਸੀਆਂ ਵੱਲੋਂ ‘ਆਪ’ ਆਗੂ ’ਤੇ ਹਮਲਾ

ਪੱਟੀ ਵਿੱਚ ਕਾਂਗਰਸੀਆਂ ਵੱਲੋਂ ‘ਆਪ’ ਆਗੂ ’ਤੇ ਹਮਲਾ

ਹਮਲੇ ਸਬੰਧੀ ਗੱਲਬਾਤ ਕਰਦੇ ਆਮ ਆਦਮੀ ਪਾਰਟੀ ਦੇ ਵਰਕਰ।

ਪੱਟੀ (ਬੇਅੰਤ ਸਿੰਘ ਸੰਧੂ):ਇਥੇ ਨਗਰ ਕੌਂਸਲ ਚੋਣ ਦੀ ਵੋਟ ਪ੍ਰਕਿਰਿਆ ਸ਼ੁਰੂ ਹੁੰਦਿਆਂ ਹੀ ਸਥਿਤੀ ਉਸ ਵੇਲੇ ਗੰਭੀਰ ਹੋ ਗਈ ਜਦੋਂ ਸ਼ਹਿਰ ਦੇ ਤਾਰਾਂ ਵਾਲਾ ਸਕੂਲ ਵਿੱਚ ਬਣੇ ਬੂਥ ’ਚ ਵੋਟ ਪਾਉਣ ਗਏ ਪੱਟੀ ਹਲਕੇ ਦੇ ਆਪ ਦੇ ਸੀਨੀਅਰ ਆਗੂ ਲਾਲਜੀਤ ਸਿੰਘ ਭੁੱਲਰ ਅਤੇ ਉਸ ਦੇ ਪਿਤਾ ਸੁਖਦੇਵ ਸਿੰਘ ’ਤੇ ਪੁਲੀਸ ਦੀ ਮੌਜੂਦਗੀ ਵਿੱਚ ਕਾਂਗਰਸੀ ਵਰਕਰਾਂ ਨੇ ਹਮਲਾ ਕਰ ਦਿੱਤਾ। ਇਸ ਮਗਰੋਂ ਪੁਲੀਸ ਨੇ ‘ਆਪ’ ਆਗੂ ਤੇ ਉਸ ਦੇ ਪਿਤਾ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਬਾਕੀ ‘ਆਪ’ ਸਮਰਥਕਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਥਾਣਾ ਸਿਟੀ ਅੱਗੇ ਧਰਨਾ ਲਾ ਦਿੱਤਾ। ਦੇਰ ਸ਼ਾਮ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ‘ਆਪ’ ਸਮਰਥਕਾਂ ਨੇ ਦੋਸ਼ ਲਾਇਆ ਕਿ ਜਦੋਂ ਪਾਰਟੀ ਵਰਕਰ ਬੂਥ ਤੋਂ ਵਾਪਸ ਜਾ ਰਹੇ ਸਨ ਤਾਂ ਕਾਂਗਰਸ ਹਮਾਇਤੀਆਂ ਵੱਲੋਂ ਉਨ੍ਹਾਂ ’ਤੇ ਗੋਲੀਆਂ ਚਲਾਈਆਂ ਗਈਆਂ, ਜਿਸ ਕਾਰਨ ਕਈ ਵਰਕਰ ਜ਼ਖ਼ਮੀ ਹੋ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All