ਅਮਲੋਹ: ਹਲਕਾ ਅਮਲੋਹ ਤੋਂ ਕਾਂਗਰਸੀ ਆਗੂ ਅਤੇ ਜਾਟ ਮਹਾਂਸਭਾ ਪੰਜਾਬ ਦੇ ਜਰਨਲ ਸਕੱਤਰ ਰਣਜੀਤ ਸਿੰਘ ਘੋਲਾ ਆਪਣੇ ਸਾਥੀਆਂ ਸਮੇਤ ਮੁੱਖ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉੱਚੀ ਰੁੜਕੀ ਹਲਕਾ ਅਮਲੋਹ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਰਣਜੀਤ ਸਿੰਘ ਘੋਲਾ ਰੁੜਕੀ ਨੂੰ ਜੀ ਆਇਆਂ ਆਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਪੀ.ਏ.ਸੀ ਕਮੇਟੀ ਮੈਂਬਰ ਕਰਮਜੀਤ ਸਿੰਘ ਭਗੜਾਣਾ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਤੇ ਰਾਜਿੰਦਰ ਸਿੰਘ ਰਾਜੀ ਬਿਲਿੰਗ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ