ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸੀ ਆਗੂ ਦੇ ਭਰਾ ਦਾ ਕਤਲ

ਤਿੰਨ ਮੋਟਰਸਾਈਕਲ ਸਵਾਰਾਂ ਨੇ ਮਾਰੀ ਗੋਲੀ
Advertisement
ਸਨਅਤੀ ਸ਼ਹਿਰ ਦੇ ਇਲਾਕੇ ਸਾਹਨੇਵਾਲ ਵਿੱਚ ਕਾਂਗਰਸੀ ਆਗੂ ਦੇ ਭਰਾ ਨੂੰ ਬੀਤੀ ਦੇਰ ਰਾਤ ਤਿੰਨ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਦਿੱਤੀ। ਇਹ ਵਾਰਦਾਤ ਸਾਹਨੇਵਾਲ ਦੇ ਪਿੰਡ ਨੰਦਪੁਰ ਨੇੜੇ ਵਾਪਰੀ। ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਅਨੁਜ ਦਾ ਭਰਾ ਅਮਿਤ ਦੁਕਾਨ ’ਤੇ ਬੈਠਾ ਸੀ। ਇਸ ਦੌਰਾਨ ਤਿੰਨ ਨੌਜਵਾਨਾਂ ਨਾਲ ਉਸ ਦਾ ਬਿੱਲ ਦੇਣ ਤੋਂ ਝਗੜਾ ਹੋ ਗਿਆ। ਇਸ ਮਗਰੋਂ ਨੌਜਵਾਨਾਂ ਨੇ ਅਮਿਤ ਨੂੰ ਗੋਲੀ ਮਾਰ ਦਿੱਤੀ ਤੇ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਤੇ ਅਹਾਤੇ ਵਿੱਚ ਕੰਮ ਕਰਨ ਵਾਲੇ ਕਰਿੰਦੇ ਨੇ ਗੋਲੀਆਂ ਦੀ ਆਵਾਜ਼ ਸੁਣ ਇਸ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ। ਉਨ੍ਹਾਂ ਅਮਿਤ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸਾਹਨੇਵਾਲ ਤੋਂ ਯੂਥ ਕਾਂਗਰਸ ਦੇ ਸਕੱਤਰ ਅਨੁਜ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਅਮਿਤ ਨੰਦਪੁਰ ਸੂਏ ਦੇ ਨੇੜੇ ਸ਼ਰਾਬ ਦੇ ਠੇਕੇ ’ਤੇ ਅਹਾਤਾ ਚਲਾਉਂਦਾ ਹੈ। ਕੱਲ੍ਹ ਦੇਰ ਰਾਤ ਤਿੰਨ ਨੌਜਵਾਨਾਂ ਨੇ ਆਪਣਾ ਆਰਡਰ ਦਿੱਤਾ ਪਰ ਪੈਸੇ ਮੰਗਣ ’ਤੇ ਉਨ੍ਹਾਂ ਇਨਕਾਰ ਕਰ ਦਿੱਤਾ। ਅਮਿਤ ਨੇ ਅੰਦਰ ਜਾ ਕੇ ਜਦੋਂ ਉਨ੍ਹਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਗੁੱਸੇ ਵਿੱਚ ਆ ਕੇ ਉਸ ਨੂੰ ਗੋਲੀ ਮਾਰ ਦਿੱਤੀ। ਫ਼ਿਲਹਾਲ ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਪਰ ਮੁਲਜ਼ਮਾਂ ਦੀ ਪਛਾਣ ਨਹੀਂ ਹੋ ਸਕੀ। ਫ਼ਤਹਿਗੜ੍ਹ ਸਾਹਿਬ ਦੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪਰਿਵਾਰ ਨਾਲ ਗੱਲਬਾਤ ਕੀਤੀ ਤੇ ਇਨਸਾਫ਼ ਦਾ ਭਰੋਸਾ ਦਿਵਾਇਆ। ਅਮਿਤ ਦੋ ਬੱਚਿਆਂ ਦਾ ਪਿਤਾ ਸੀ। ਥਾਣਾ ਸਾਹਨੇਵਾਲ ਦੇ ਐੱਸ ਐੱਚ ਓ ਇੰਸਪੈਕਟਰ ਗੁਰਮੁਖ ਸਿੰਘ ਨੇ ਪੁਲੀਸ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

Advertisement

 

Advertisement
Show comments