ਪਟਿਆਲਾ ਤੋਂ ਕਾਂਗਰਸ ਦੀ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਭਾਜਪਾ ’ਚ ਸ਼ਾਮਲ
ਸਰਬਜੀਤ ਸਿੰਘ ਭੰਗੂ ਪਟਿਆਲਾ, 14 ਮਾਰਚ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ...
ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਮਾਰਚ
ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਭਾਜਪਾ ਦਾ ਪੱਲਾ ਫੜ ਲਿਆ। ਉਹ ਅੱਜ ਬਾਅਦ ਦੁਪਹਿਰ 2 ਵਜੇ ਭਾਜਪਾ ਦੇ ਦਿੱਲੀ ਸਥਿਤ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਏ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀ 79 ਸਾਲਾ ਪ੍ਰਨੀਤ ਕੌਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਇੱਕੋ ਇੱਕ ਨੇਤਾ ਹਨ ਅਤੇ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜੋ ਭਾਰਤ ਅਤੇ ਇਸ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਭਾਜਪਾ ਦੀ ਟਿਕਟ 'ਤੇ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜਨ ਵਾਲੀ ਪ੍ਰਨੀਤ ਕੌਰ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਕੱਠੇ ਹੋ ਕੇ ਪਾਰਟੀ ਨੂੰ ਮਜ਼ਬੂਤ ਕੀਤਾ ਜਾਵੇ।ਇਸੇ ਦੌਰਾਨ ਭਾਜਪਾ ਦੇ ਰਾਜਪੁਰਾ ਤੋਂ ਹਲਕਾ ਇੰਚਾਰਜ ਜਗਦੀਸ਼ ਕੁਮਾਰ ਜੱਗਾ, ਪਟਿਆਲਾ ਦੇ ਪ੍ਰਧਾਨ ਅਤੇ ਸਾਬਕਾ ਮੇਅਰ ਸੰਜੀਵ ਬਿੱਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਭੰਗੂ, ਹਰਮੇਸ਼ ਗੋਇਲ, ਲਲਜੀਤ ਸਿੰਘ ਲਾਲੀ ਤੇ ਸੁਰਿੰਦਰ ਸਿੰਘ ਖੇੜਕੀ ਸਮੇਤ ਕਈ ਹੋਰਨਾਂ ਨੇ ਪ੍ਰਨੀਤ ਕੌਰ ਦਾ ਭਾਜਪਾ ਵਿੱਚ ਆਉਣ ਦਾ ਸਵਾਗਤ ਕੀਤਾ ਹੈ।

