DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸੀ ਵਿਧਾਇਕ ਕਾਲਾ ਢਿੱਲੋਂ ਦਾ ਸਰਕਾਰ ਤੇ ਪੁਲੀਸ ਵਿਰੁੱਧ ਸੰਘਰਸ਼, ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ

ਬਰਨਾਲਾ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਰੁੱਧ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਸੰਘਰਸ਼ ਵਿੱਢਿਆ ਗਿਆ ਹੈ। ਉਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲੀਸ ਦੀ ਇਸ ਕਾਰਵਾਈ ਵਿਰੁੱਧ...

  • fb
  • twitter
  • whatsapp
  • whatsapp
featured-img featured-img
ਬਰਨਾਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੁੱਖ ਹੜਤਾਲ 'ਤੇ ਬੈਠੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਤੇ ਉਹਨਾਂ ਦੇ ਸਾਥੀ।ਫੋਟੋ; ਚੀਮਾ
Advertisement

ਬਰਨਾਲਾ ਪੁਲੀਸ ਵੱਲੋਂ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਰੁੱਧ ਦਰਜ ਕੇਸ ਨੂੰ ਰੱਦ ਕਰਵਾਉਣ ਲਈ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਸੰਘਰਸ਼ ਵਿੱਢਿਆ ਗਿਆ ਹੈ। ਉਹਨਾਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੁਲੀਸ ਦੀ ਇਸ ਕਾਰਵਾਈ ਵਿਰੁੱਧ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ ਸ਼ੁਰੂ ਕੀਤੀ ਹੈ।

ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਅਗਵਾਈ ਵਿੱਚ ਬਰਨਾਲਾ ਦੇ ਕਾਂਗਰਸੀ ਆਗੂਆਂ ਵਰਕਰਾਂ ਵੱਲੋਂ ਸਥਾਨਕ ਕਚਹਿਰੀ ਚੌਂਕ ਵਿੱਚ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਦੀਆਂ ਮਹਿਲਾਵਾਂ ਦੇ ਖਾਤਿਆਂ 'ਚ 1000 ਰੁਪਏ ਪ੍ਰਤੀ ਮਹੀਨਾ ਨਾ ਪਾਉਣ ਦੇ ਰੋਸ ਵਜੋਂ 14 ਮਾਰਚ ਨੂੰ ਇੱਕ ਧਰਨਾ ਦਿੱਤਾ ਗਿਆ ਸੀ। ਕਾਂਗਰਸੀ ਆਗੂਆਂ ਤੇ ਵਰਕਰਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾਉਂਦੇ ਹੋਏ ਥਾਣਾ ਸਿਟੀ 2 ਦੀ ਪੁਲੀਸ ਨੇ 20 ਸੀਨੀਅਰ ਕਾਂਗਰਸੀ ਆਗੂਆਂ ਨੂੰ ਨਾਮਜ਼ਦ ਕਰਕੇ ਅਤੇ 15-20 ਅਣਪਛਾਤੇ ਕਾਂਗਰਸੀ ਵਰਕਰਾਂ 'ਤੇ ਐਫਆਈਆਰ ਦਰਜ ਕੀਤੀ ਹੈ।

Advertisement

ਉਹਨਾਂ ਕਿਹਾ ਕਿ ਬਰਨਾਲਾ ਪੁਲੀਸ ਵੱਲੋਂ ਕੀਤੀ ਕਾਰਵਾਈ ਸਥਾਨਕ ਸੱਤਾਧਾਰੀਆਂ ਦੇ ਇਸ਼ਾਰੇ 'ਤੇ ਸਿਆਸੀ ਬਦਲਾਖੋਰੀ ਤਹਿਤ ਕੀਤੀ ਗਈ ਸੀ ਜਿਸ ਸਬੰਧੀ ਐਸਐਸਪੀ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਗਿਆ ਸੀ ਅਤੇ ਇਹ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਗਈ ਸੀ ਪਰ ਜ਼ਿਲ੍ਹਾ ਪੁਲੀਸ ਨੇ ਇਸ ਝੂਠੀ ਐਫਆਈਆਰ ਨੂੰ ਰੱਦ ਕਰਨ ਸਬੰਧੀ ਸੰਜੀਦਗੀ ਨਹੀਂ ਦਿਖਾਈ।

Advertisement

ਵਿਧਾਇਕ ਢਿੱਲੋਂ ਨੇ ਕਿਹਾ ਕਿ ਸੱਤਾਧਾਰੀ ਆਗੂਆਂ ਦੇ ਇਸ਼ਾਰਿਆਂ 'ਤੇ ਪੁਲੀਸ ਦੀ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਸਥਾਨਕ ਕਾਂਗਰਸੀ ਆਗੂਆਂ ਦੇ ਖਿਲਾਫ ਪੁਲੀਸ ਵੱਲੋਂ ਦਰਜ ਕੀਤੀ ਝੂਠੀ ਐਫਆਈਆਰ ਰੱਦ ਕਰਵਾਉਣ ਲਈ ਉਹ ਭੁੱਖ ਹੜਤਾਲ 'ਤੇ ਬੈਠੇ ਹਨ। ਜਿੰਨਾ ਸਮਾਂ ਇਹ ਪੁਲੀਸ ਕੇਸ ਰੱਦ ਨਹੀਂ ਕੀਤਾ ਜਾਂਦਾ ਉਹ ਭੁੱਖ ਹੜਤਾਲ ਖਤਮ ਨਹੀਂ ਕਰਨਗੇ।

Advertisement
×