ਟ੍ਰਿਬਿਊਨ ਨਿਊਜ ਸਰਵਿਸ
ਚੰਡੀਗੜ੍ਹ, 23 ਜੁਲਾਈ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਾਰਜਭਾਰ ਸੰਭਾਲਣ ਦੇ ਰਸਮੀ ਸਮਾਗਮ ਨੂੰ ਤਾਜਪੋਸ਼ੀ ਦਾ ਨਾਂ ਦੇ ਕੇ ਕਾਂਗਰਸ ਵੱਲੋਂ ਲੋਕਤੰਤਰਿਕ ਕਦਰਾਂ-ਕੀਮਤਾਂ ਦਾ ਮਜ਼ਾਕ ਉਡਾਇਆ ਗਿਆ। ਸ੍ਰੀ ਢੀਂਡਸਾ ਨੇ ਕਿਹਾ ਕਿ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਵਰਕਰਾਂ ਦੇ ਹਾਦਸੇ ਦਾ ਸ਼ਿਕਾਰ ਹੋਣ ਦੇ ਬਾਵਜੂਦ ਸਿੱਧੂ ਵੱਲੋਂ ਜਸ਼ਨ ਮਨਾਏ ਜਾਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਸੰਬੋਧਨ ਵਿੱਚ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੇ ਵਰਕਰਾਂ ਦੀ ਮੌਤ ’ਤੇ ਅਫ਼ਸੋਸ ਤੱਕ ਪ੍ਰਗਟ ਨਹੀਂ ਕੀਤਾ।