ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗ਼ੈਰ-ਪੰਜਾਬੀ ਨੂੰ ਸਿੱਖਿਆ ਬੋਰਡ ਦੀ ਚੇਅਰਪਰਸਨ ਲਾਉਣ ਦਾ ਕਾਂਗਰਸ ਵੱਲੋਂ ਵਿਰੋਧ

ਗੁਰਨਾਮ ਸਿੰਘ ਅਕੀਦਾ ਪਟਿਆਲਾ, 14 ਜੂਨ ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਰੋਧੀ ਫ਼ੈਸਲੇ ਲੈਣ ਦੇ ਦੋਸ਼ ਹੇਠ ਕਟਹਿਰੇ ’ਚ ਖੜ੍ਹਾ ਕੀਤਾ ਹੈ ਤੇ ਉਨ੍ਹਾਂ ਨੂੰ ਸਵਾਲ...
ਸੁਖਪਾਲ ਸਿੰਘ, ਡਾ. ਸਤਬੀਰ ਬੇਦੀ
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 14 ਜੂਨ

Advertisement

ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਤੇ ਵਿਧਾਇਕ ਸੁਖਪਾਲ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਰੋਧੀ ਫ਼ੈਸਲੇ ਲੈਣ ਦੇ ਦੋਸ਼ ਹੇਠ ਕਟਹਿਰੇ ’ਚ ਖੜ੍ਹਾ ਕੀਤਾ ਹੈ ਤੇ ਉਨ੍ਹਾਂ ਨੂੰ ਸਵਾਲ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਦੀ ਨਿਯੁਕਤੀ ਕਿਸ ਦੇ ਕਹਿਣ ’ਤੇ ਕੀਤੀ ਗਈ ਹੈ? ਉਨ੍ਹ੍ਵਾਂ ਕਿਹਾ, ‘‘ਜਿਸ ਨੂੰ ਪੰਜਾਬੀ ਦੇ ਕਾਇਦੇ ਦੇ ਪਹਿਲੇ ਦੋ ਅੱਖਰ ਨਹੀਂ ਆਉਂਦੇ ਉਹ ਪੰਜਾਬ ਦੇ ਸਕੂਲਾਂ ਵਿੱਚ ਪੜ੍ਹਦੇ ਸਾਡੇ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਅਤੇ ਪੰਜਾਬੀਅਤ-ਪੰਜਾਬੀ ਸੱਭਿਆਚਾਰ ਨੂੰ ਬਚਾਉਣ ਬਾਰੇ ਕਿਵੇਂ ਸੋਚ ਸਕਦੇ ਹਨ।’’

ਸੁਖਪਾਲ ਖਹਿਰਾ ਨੇ ‘ਐਕਸ’ ਉੱਤੇ ਪੋਸਟ ’ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਟੈਗ ਕਰਦਿਆਂ ਇਸ ਨਾਲ ਇਤਿਹਾਸਕਾਰ ਗੁਰਦਰਸ਼ਨ ਸਿੰਘ ਢਿੱਲੋਂ ਦੀ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਪੋਸਟ ’ਚ ਲਿਖਿਆ ਹੈ, ‘‘ਜਦੋਂ ਅਸੀਂ ਹਿਮਾਚਲ ਪ੍ਰਦੇਸ਼, ਗੁਜਰਾਤ ਆਦਿ ਦੀ ਤਰਜ਼ ’ਤੇ ਪੰਜਾਬ ਵਿੱਚ ਗ਼ੈਰ-ਪੰਜਾਬੀਆਂ ਦਾ ਵਿਰੋਧ ਕਰ ਰਹੇ ਹਾਂ ਤਾਂ ਭਗਵੰਤ ਮਾਨ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਪਰਸਨ ਵਰਗੇ ਅਹਿਮ ਅਹੁਦਿਆਂ ’ਤੇ ਸ੍ਰੀਮਤੀ ਬੇਦੀ ਵਰਗੇ ਬਾਹਰੀ ਵਿਅਕਤੀ ਨੂੰ ਕਿਉਂ ਨਿਯੁਕਤ ਕੀਤਾ ਗਿਆ ਹੈ? ਜਿਵੇਂ ਕਿ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਗੁਰਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਹੈ, ਕੀ ਉਨ੍ਹਾਂ ਦੀ ਨਿਯੁਕਤੀ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ’ਤੇ ਕੀਤੀ ਗਈ ਹੈ?’’ ਉਨ੍ਹਾਂ ਕਿਹਾ ਕਿ ਇਨ੍ਹਾਂ ਸਵਾਲਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਜਵਾਬ ਦੀ ਲੋੜ ਹੈ?

Advertisement
Tags :
educationeducation departmentpunjabPunjabi NewsSukhpal Khaira