ਕਾਂਗਰਸ ਨੇ ਕਣਕ ਖਰੀਦ ਦੇ ਮਾਪਦੰਡਾਂ ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨ ’ਤੇ ਸਵਾਲ ਚੁੱਕੇ
ਪੰਜਾਬ ਵਿੱਚ ਕਈ ਦਿਨਾਂ ਤੋਂ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਕਰਨ ਤੋਂ ਇਨਕਾਰ ਕਰਨ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਵੱਲੋਂ ਹਰਿਆਣਾ ਅਤੇ ਰਾਜਸਥਾਨ ਨੂੰ ਕਣਕ ਖਰੀਦ ਦੇ ਮਾਪਦੰਡਾਂ...
ਪੰਜਾਬ ਵਿੱਚ ਕਈ ਦਿਨਾਂ ਤੋਂ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚੋਂ ਕਣਕ ਦੀ ਖਰੀਦ ਕਰਨ ਤੋਂ ਇਨਕਾਰ ਕਰਨ ’ਤੇ ਕਿਸਾਨਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅਜਿਹੇ ਹਾਲਾਤ ਵਿੱਚ ਕੇਂਦਰ ਸਰਕਾਰ ਵੱਲੋਂ ਹਰਿਆਣਾ ਅਤੇ ਰਾਜਸਥਾਨ ਨੂੰ ਕਣਕ ਖਰੀਦ ਦੇ ਮਾਪਦੰਡਾਂ ਵਿੱਚ ਛੋਟ ਦੇ ਦਿੱਤੀ ਗਈ ਹੈ, ਜਦੋਂ ਕਿ ਪੰਜਾਬ ਨੂੰ ਅਣਗੋਲਿਆਂ ਕਰ ਦਿੱਤਾ ਹੈ।
ਕੇਂਦਰ ਸਰਕਾਰ ਦੇ ਪੰਜਾਬ ਵਿਰੋਧੀ ਰਵੱਈਏ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰਿਆਣਾ ਤੇ ਰਾਜਸਥਾਨ ਨੂੰ ਛੋਟ ਦੇ ਕੇ ਪੰਜਾਬ ਨੂੰ ਅਣਗੌਲਿਆਂ ਕਰਦਿਆਂ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਸ੍ਰੀ ਵੜਿੰਗ ਨੇ ਕਿਹਾ ਕਿ ਪੰਜਾਬ ਸਣੇ ਉੱਤਰ ਭਾਰਤ ਵਿੱਚ ਪਏ ਬੇਮੌਸਮੇ ਮੀਂਹ ਕਰਕੇ ਕਣਕ ਦੀ ਵਿਕਰੀ ਵਿੱਚ ਵਧੇਰੇ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ। ਪਿਛਲੀਆਂ ਸਰਕਾਰਾਂ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਸੁਲਝਾਉਂਦੀਆਂ ਰਹੀਆਂ ਹਨ ਪਰ ਪੰਜਾਬ ਵੱਲੋਂ ਕੇਂਦਰ ਸਰਕਾਰ ਮੂਹਰੇ ਇਹ ਮਸਲਾ ਉਠਾਉਣ ਲਈ ਕੋਈ ਨਹੀਂ ਸੀ, ਜਿਸ ਕਾਰਨ ਏਜੰਸੀਆਂ ਨੂੰ ਮਿਆਰਾਂ ਵਿੱਚ ਢਿੱਲ ਦੇਣ ਲਈ ਕੋਈ ਹੁਕਮ ਨਹੀਂ ਮਿਲਿਆ। ਇਸੇ ਕਰਕੇ ਪੰਜਾਬ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਫਸਲਾਂ ਵੇਚਣ ਲਈ ਇੰਤਜ਼ਾਰ ਕਰਨਾ ਪੈ ਰਿਹਾ।

