ਨਿੱਜੀ ਪੱਤਰ ਪ੍ਰੇਰਕ
ਖੰਨਾ, 20 ਦਸੰਬਰ
ਪੰਜਾਬ ਦੀ ਕਾਂਗਰਸ ਸਰਕਾਰ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਵਾਲੇ ਵਾਅਦੇ ਤੋਂ ਭੱਜ ਰਹੀ ਹੈ। ਇਹ ਗੱਲ ਅੱਜ ਇੱਥੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਹੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਨਾਂ ’ਤੇ ਰਾਜਨੀਤੀ ਕਰ ਸਕਦੀ ਹੈ, ਵੋਟਾਂ ਲੈ ਸਕਦੀ ਹੈ ਪਰ ਜਦੋਂ ਕਿਸਾਨਾਂ ਦੇ ਹਿੱਤਾਂ ਦੀ ਗੱਲ ਹੁੰਦੀ ਹੈ ਤਾਂ ਬਹਾਨੇ ਬਣਾਉਣ ਲੱਗੀ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਮੁਕੰਮਲ ਕਰਜ਼ਾ ਮੁਆਫ਼ ਕਰੇ। ਉਨ੍ਹਾਂ ਕਿਹਾ ਕਿ ਬੇਅਦਬੀ ਘਟਨਾਵਾਂ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈੈ।
ਚੰਡੀਗੜ੍ਹ (ਟਨਸ): ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਾਰੇ ਕਾਂਗਰਸੀ ਆਗੂ ਆਪਣੀ ਸਿਆਸੀ ਸਰਦਾਰੀ ਅਤੇ ਕੁਰਸੀ ਬਚਾਉਣ ਲਈ ਲੜ ਰਹੇ ਹਨ।