ਆਤਿਸ਼ ਗੁਪਤਾ
ਚੰਡੀਗੜ੍ਹ, 11 ਅਗਸਤ
‘ਆਪ’ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਏ ਕਿ ਕਾਂਗਰਸ, ਅਕਾਲੀ ਦਲ ਬਾਦਲ ਤੇ ਭਾਜਪਾ ਨੇ ਦਲਿਤ ਤੇ ਗ਼ਰੀਬ ਵਰਗ ਨੂੰ ਵੋਟ ਬੈਂਕ ਵਜੋਂ ਵਰਤ ਕੇ ਸੁੱਟਿਆ ਹੈ, ਜਿਸ ਦੀ ਤਾਜ਼ਾ ਮਿਸਾਲ 200 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਲੈ ਰਹੇ 4.37 ਲੱਖ ਦਲਿਤ ਖਪਤਕਾਰ ਹਨ। ਉਨ੍ਹਾਂ ਕਿਹਾ ਕਿ ਗ਼ਰੀਬ ਵਰਗਾਂ ਤੋਂ ਵੋਟਾਂ ਲੈਣ ਲਈ ਪਿਛਲੀ ਅਕਾਲੀ- ਭਾਜਪਾ ਸਰਕਾਰ ਨੇ 200 ਯੂਨਿਟ ਮੁਫ਼ਤ ਬਿਜਲੀ ਯੋਜਨਾ ਲਾਗੂ ਤਾਂ ਕਰ ਦਿੱਤੀ, ਪਰ ਯੋਜਨਾ ਨੂੰ ਚਾਲੂ ਰੱਖਣ ਲਈ ਪੈਸੇ ਦਾ ਦੂਰਅੰਦੇਸ਼ੀ ਪ੍ਰਬੰਧ ਨਹੀਂ ਕੀਤਾ ਜਿਸ ਤਹਿਤ 31 ਮਾਰਚ 2016 ਤੱਕ ਇਸ ਯੋਜਨਾ ਅਧੀਨ ਸਰਕਾਰ ਸਿਰ ਪਾਵਰਕੌਮ ਪੀ-1 ਦੇ 137.56 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੋ ਗਿਆ।