ਕਾਂਗਰਸ ਅਹੁਦਿਆਂ ਦੇ ਹਿਸਾਬ ਨਾਲ ‘ਰੇਟ ਲਿਸਟ’ ਲਾਵੇ: ਚੀਮਾ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਨੂੰ ਆਪਣੇ ਦਫ਼ਤਰ ਦੇ ਬਾਹਰ ‘ਰੇਟ ਲਿਸਟ’ ਲਗਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਮੁੱਖ ਮੰਤਰੀ, ਕੈਬਨਿਟ ਮੰਤਰੀ, ਸੰਸਦ...
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਕਾਂਗਰਸ ਨੂੰ ਆਪਣੇ ਦਫ਼ਤਰ ਦੇ ਬਾਹਰ ‘ਰੇਟ ਲਿਸਟ’ ਲਗਾਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਮੁੱਖ ਮੰਤਰੀ, ਕੈਬਨਿਟ ਮੰਤਰੀ, ਸੰਸਦ ਮੈਂਬਰ, ਵਿਧਾਨ ਸਭਾ ਮੈਂਬਰ ਅਤੇ ਪੰਚਾਇਤ ਚੋਣਾਂ ਸਮੇਤ ਹੋਰ ਅਹੁਦਿਆਂ ਲਈ ਟਿਕਟਾਂ ਪ੍ਰਾਪਤ ਕਰਨ ਦੀ ਕੀਮਤ ਦਾ ਪਤਾ ਲੱਗ ਸਕੇ।
ਉਨ੍ਹਾਂ ਕਿਹਾ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ’ਤੇ ਮੁੱਖ ਮੰਤਰੀ ਦੀ ਕੁਰਸੀ ਲਈ 500 ਕਰੋੜ ਰੁਪਏ ਹੋਣੇ ਚਾਹੀਦੇ ਹਨ, ਦੇ ਦੋਸ਼ ਲਗਾਏ ਹਨ ਪਰ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਚੁੱਪ ਵੱਟੀ ਹੈ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਚਾਰ ਦਿਨ ਬੀਤਣ ’ਤੇ ਵੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚੁੱਪ ਧਾਰ ਰੱਖੀ ਹੈ।
ਉਨ੍ਹਾਂ ਕਿਹਾ ਕਿ 10 ਦਸੰਬਰ 2021 ਨੂੰ ਪੰਜਾਬ ਭਵਨ ਵਿਖੇ ਦੋ ਮੰਤਰੀਆਂ ਵਿਚਾਲੇ ਹੋਈ ਲੜਾਈ ਦੌਰਾਨ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਸੀ। ਪੰਜਾਬ ਭਾਜਪਾ ਵੀ ਘੱਟ ਦੋਸ਼ੀ ਨਹੀਂ ਹੈ। ਉਨ੍ਹਾਂ ਨੇ ਭਾਜਪਾ ਦੇ ਇਮਾਨਦਾਰੀ ਦੇ ਦਾਅਵੇ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਦੋਵਾਂ ਆਗੂਆਂ ਨੂੰ ਤੁਰੰਤ ਪਾਰਟੀ ਵਿੱਚੋਂ ਕੱਢ ਦੇਣਾ ਜਾਣਾ ਚਾਹੀਦਾ ਸੀ। ਉਨ੍ਹਾਂ ਸੁਨੀਲ ਜਾਖੜ ਵੱਲੋਂ ਕਈ ਸਾਲਾਂ ਤੱਕ ਚੁੱਪ ਵੱਟੀ ਰੱਖਣ ਦੀ ਨਿੰਦਾ ਕੀਤੀ।

