ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 14 ਮਈ
ਸ੍ਰੀ ਸੁਨੀਲ ਜਾਖੜ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਸਭ ਤੋਂ ਪਹਿਲਾਂ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਪ੍ਰਤੀਕਿਰਿਆ ਦਿੰਦਿਆਂ ਟਵੀਟ ਕੀਤਾ ਕਿ ਕਾਂਗਰਸ ਨੂੰ ਸੁਨੀਲ ਜਾਖੜ ਨੂੰ ਨਹੀਂ ਜਾਣ ਦੇਣਾ ਚਾਹੀਦਾ। ਉਹ ਸੋਨੇ ਵਰਗੀ ਸੰਪਤੀ ਹੈ। ਕਿਸੇ ਵੀ ਮਤਭੇਦ ਨੂੰ ਗੱਲਬਾਤ ਨਾਲ ਹੱਲ ਕੀਤਾ ਜਾ ਸਕਦਾ ਹੈ।