ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਸਤੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸਰਹੱਦ ’ਤੇ ਰੇਤ ਦੀ ਗੈਰਕਾਨੂੰਨੀ ਖਣਨ ’ਤੇ ਚਿੰਤਾ ਜਤਾਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਗੰਭੀਰ ਅਪਰਾਧ ਹੈ ਕਿ ਹਾਈ ਕੋਰਟ ਦੇ ਹੁਕਮਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਣਕਾਰੀ ਦੇਣ ਦੇ ਬਾਵਜੂਦ ਇਸ ਮਾਮਲੇ ਵਿੱਚ ਲਾਪ੍ਰਵਾਹੀ ਵਰਤੀ ਜਾ ਰਹੀ ਹੈ। ਵੜਿੰਗ ਨੇ ਰਾਜਪਾਲ ਵੱਲੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕਰਨ ਦੇ ਵਿਚਾਰ ਦਾ ਸਮਰਥਨ ਕੀਤਾ ਹੈ। ਉਨ੍ਹਾਂ ਯਾਦ ਦਿਵਾਉਂਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਨੇ ਸਰਹੱਦਾਂ ’ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਐੱਨਆਈਏ ਜਾਂਚ ਦੀ ਮੰਗ ਕੀਤੀ ਸੀ।