ਸ੍ਰੀ ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਨਾਮੋ ਨਿਸ਼ਾਨ ਤੇ ਵਜੂਦ ਦੁਨੀਆਂ ਭਰ ਵਿੱਚੋਂ ਮਿਟ ਕੇ ਰਹਿ ਜਾਵੇਗਾ, ਕਿਉਂਕਿ ਇਸੇ ਕਾਂਗਰਸ ਪਾਰਟੀ ਨੇ 2 ਜੂਨ ਤੋਂ ਲੈ ਕੇ 6 ਜੂਨ ਤੱਕ ਪੰਜਾਬ ਵਿੱਚ ਕਰਫਿਊ ਲਗਾ ਕੇ ਬਹੁਤ ਵੱਡਾ ਜ਼ੁਲਮ ਕੀਤਾ ਸੀ ਤੇ ਸਿੱਖ ਧਰਮ ਦੇ ਸਰਵ ਉੱਚ ਅਸਥਾਨ ਅਕਾਲ ਤਖਤ ਸਾਹਿਬ ’ਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਕੇ ਉਸ ਨੂੰ ਢਹਿ ਢੇਰੀ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਦੇ 4 ਸਾਬਕਾ ਵਜ਼ੀਰ ਜੋ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਉਸ ਨਾਲ ਵੀ ਕਾਂਗਰਸ ਪਾਰਟੀ ਨੂੰ ਕਾਫੀ ਵੱਡਾ ਧੱਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੇਵਲ ਪੰਜਾਬ ਤੇ ਦੇਸ਼ ਵਿੱਚੋਂ ਹੀ ਨਹੀਂ ਦੁਨੀਆਂ ਦੇ ਨਕਸ਼ੇ ਤੋਂ ਖ਼ਤਮ ਹੋ ਕੇ ਰਹਿ ਜਾਵੇਗੀ। -ਪੱਤਰ ਪ੍ਰੇਰਕ