ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਸ਼ਾਨ ਨਾਲ ਜਿੱਤੇਗੀ ਲੁਧਿਆਣਾ ਜ਼ਿਮਨੀ ਚੋਣ: ਬਾਜਵਾ 

ਮਾਨ ਸਰਕਾਰ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜੇ: ਕਾਂਗਰਸੀ ਆਗੂ
ਭਵਾਨੀਗੜ੍ਹ ਦੇ ਪਿੰਡ ਪੰਨਵਾਂ ਵਿਖੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਦਾ ਸਵਾਗਤ ਕਰਦੇ ਹੋਏ ਪ੍ਰਬੰਧਕ।
Advertisement
ਮੇਜਰ ਸਿੰਘ ਮੱਟਰਾਂ 

ਭਵਾਨੀਗੜ੍ਹ, 8 ਜੂਨ  

ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਉਹ ਅੱਜ ਇਥੋਂ ਨੇੜਲੇ ਪਿੰਡ ਪੰਨਵਾਂ ਵਿਚ ਸਾਬਕਾ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਗ੍ਰਹਿ ਵਿਖੇ ਆਏ ਸਨ।

Advertisement

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ ਪਾਸੇ ਆਪਾ ਧਾਪੀ ਅਤੇ ਬੇਵਿਸ਼ਵਾਸੀ ਦਾ ਮਾਹੌਲ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਸ ਵਿੱਚ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹੁਣ ਦਿੱਲੀ ਦਰਬਾਰ ਤੋਂ ਚੱਲ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਰਜਿੰਦਰ ਸਿੰਘ ਸੰਘਰੇੜੀ, ਜਗਤਾਰ ਸਿੰਘ ਮੱਟਰਾਂ,ਸਾਹਬ ਸਿੰਘ ਅਤੇ ਕੁਲਜੀਤ ਸਿੰਘ ਪੰਨਵਾਂ ਸਮੇਤ ਕਾਂਗਰਸੀ ਆਗੂ ਹਾਜ਼ਰ ਸਨ।

Advertisement