ਜੋਗਿੰਦਰ ਸਿੰਘ ਓਬਰਾਏ
ਖੰਨਾ, 18 ਅਗਸਤ
ਪੰਜਾਬ ਦੀ ਕਾਂਗਰਸ ਸਰਕਾਰ ਆਪਣੀ ਹੀ ਲੜਾਈ ਵਿਚ ਉਲਝੀ ਹੋਈ ਹੈ, ਜਿਸ ਤਹਿਤ ਅੱਜ ਦੂਜੀ ਵਾਰ ਰਾਏਕੋਟ ਦੇ ਕਾਂਗਰਸੀ ਵਰਕਰ ਜ਼ਿਲ੍ਹਾ ਇੰਚਾਰਜ ਪ੍ਰਭਦੀਪ ਸਿੰਘ ਗਰੇਵਾਲ ਦੀ ਅਗਵਾਈ ਹੇਠ ਆਪਣੀ ਪਾਰਟੀ ਦੇ ਰਾਜ ਸਭਾ ਸੰਸਦ ਸਮਸ਼ੇਰ ਸਿੰਘ ਦੂਲੋ ਦੇ ਘਰ ਦਾ ਘਿਰਾਓ ਕਰਨ ਪੁੱਜੇ। ਇਸ ਮੌਕੇ ਸ੍ਰੀ ਦੂਲੋ ਆਪਣੇ ਘਰ ਨਹੀਂ ਸਨ ਅਤੇ ਡੀਐੱਸਪੀ ਰਾਜਨਪਰਮਿੰਦਰ ਸਿੰਘ ਨੇ ਪੁਲੀਸ ਪਾਰਟੀ ਨਾਲ ਕਾਂਗਰਸੀਆਂ ਨੂੰ ਘਰ ਨੇੜੇ ਜਾਣ ਤੋਂ ਰੋਕਿਆ। ਕਾਂਗਰਸੀਆਂ ਨੇ ਇਸ ਮੌਕੇ ਵਰਕਰਾਂ ਨੇ ਸ੍ਰੀ ਦੂਲੋ ਖਿਲਾਫ਼ ਡੱਟ ਕੇ ਨਾਅਰੇਬਾਜ਼ੀ ਕੀਤੀ ਅਤੇ ਸਰਕਾਰ ਖਿਲਾਫ਼ ਬਿਆਨਬਾਜ਼ੀ ਤੋਂ ਗੁਜੇਜ਼ ਕਰਨ ਦੀ ਨਸੀਹਤ ਦਿੱਤੀ। ਉਹ ਕੁਝ ਸਮਾਂ ਧਰਨਾ ਦੇਣ ਉਪਰੰਤ ਮੁੜ ਗਏ।