DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣ ਪਿੱਛੇ ਪੰਜਾਬ ’ਤੇ ਕਬਜ਼ੇ ਦੀ ਸਾਜ਼ਿਸ਼: Sukhbir Badal

ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਗੁਰੂਘਰਾਂ ਦੀ ਮਰਿਆਦਾ ਦੀ ਰਾਖੀ ਲਈ ਅਕਾਲੀ ਦਲ ਹਮੇਸ਼ਾ ਲੜਦਾ ਰਿਹਾ ਹੈ: ਸੁਖਬੀਰ ਬਾਦਲ

  • fb
  • twitter
  • whatsapp
  • whatsapp
featured-img featured-img
ਰੈਲੀ ਨੂੰ ਸੰਬੋਧਨ ਕਰਦੇ ਸੁਖਬੀਰ ਬਾਦਲ। ਫੋਟੋ; ਲਖਵਿੰਦਰ ਸਿੰਘ
Advertisement

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਇੱਕ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ ਨੂੰ ਘੇਰਦਿਆਂ ਕਿਹਾ ਕਿ ਉਹ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਖਾਤਰ ਹੀ ਸੱਤਾ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਲੜਾਈ ਲੜੀ ਹੈ। ਉਨ੍ਹਾਂ ਸਰਦਾਰ ਹਰਚੰਦ ਸਿੰਘ ਲੌਂਗੋਵਾਲ ਦੀ ਸ਼ਹਾਦਤ ਅਤੇ ਅਕਾਲੀ ਆਗੂਆਂ ’ਤੇ ਹੋਏ ਹਮਲਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਮੁਸ਼ਕਿਲ ਦੌਰ ਵਿੱਚ ਵੀ ਪੰਜਾਬ ਦੇ ਹਿੱਤਾਂ ਤੋਂ ਪਿੱਛੇ ਹਟਣ ਦੀ ਬਜਾਏ ਸੰਘਰਸ਼ ਜਾਰੀ ਰੱਖਿਆ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਅਮਨ, ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ ਅਤੇ ਅੱਜ ਵੀ ਪੰਜਾਬ ਨੂੰ ਅਜਿਹੀ ਹੀ ਸਿਆਸਤ ਦੀ ਲੋੜ ਹੈ, ਜੋ ਲੋਕਾਂ ਨੂੰ ਵੰਡਣ ਦੀ ਬਜਾਏ ਇਕਜੁੱਟ ਕਰੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਅਤੇ ਸੂਬੇ ਦੀ ਭਾਈਚਾਰਕ ਸਾਂਝ ਦੀ ਰਾਖੀ ਲਈ ਆਪਣੀ ਲੜਾਈ ਜਾਰੀ ਰੱਖੇਗਾ। ਇਸ ਰੈਲੀ ਵਿੱਚ ਲੋਕਾਂ ਨੇ ਆਪ ਮੁਹਾਰੇ ਭਰਵੀਂ ਸ਼ਮੂਲੀਅਤ ਕੀਤੀ।

Advertisement

ਇਸ ਮੌਕੇ ਹਰਪ੍ਰੀਤ ਸਿੰਘ ਕੋਟਭਾਈ, ਪਰਮਿੰਦਰ ਸਿੰਘ ਕੋਲਿਆਂਵਾਲੀ, ਲਵਪ੍ਰੀਤ ਸਿੰਘ, ਲੱਪੀ ਈਨਾਂਖੇੜਾ, ਚੇਅਰਮੈਨ ਬਸੰਤ ਸਿੰਘ ਕੰਗ, ਅਮਰੀਕ ਸਿੰਘ ਕਲਸੀ, ਕੌਂਸਲਰ ਕੇਵਲ ਅਰੋੜਾ, ਪ੍ਰੀਤ ਰਾਜਪਾਲ ਅਤੇ ਅਸ਼ੋਕ ਬਜਾਜ ਆਦਿ ਆਗੂ ਹਾਜ਼ਰ ਸਨ।

Advertisement

Advertisement
×